DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੇ ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸੇ ਅਧਿਆਪਕ

ਏਡਿਡ ਸਕੂਲ ਅਧਿਆਪਕਾਂ ਵੱਲੋਂ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਛੇ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਕਾਦੀਮਾਜਰਾ ਸਣੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ ਅਤੇ ਹਰਵਿੰਦਰਪਾਲ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ 4 ਜੂਨ ਨੂੰ ਕੀਤੀ ਮੀਟਿੰਗ ਵਿੱਚ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦੇਣ ਦੇ ਬਾਵਜੂਦ ਅਜੇ ਤੱਕ ਵੀ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਅਧਿਆਪਕ ਅਤੇ ਕਰਮਚਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਵਿੱਤ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਵੀ ਅਧਿਕਾਰੀਆਂ ਨੇ ਕੋਈ ਅਮਲ ਨਹੀਂ ਕੀਤਾ। ਸਿੱਖਿਆ ਵਿਭਾਗ ਅਨੁਸਾਰ ਮਿਨਟਸ ਆਫ ਮੀਟਿੰਗ ਦੇ ਬਿਨਾਂ ਗ੍ਰਾਂਟ ਜਾਰੀ ਨਹੀਂ ਕਰ ਰਹੇ ਜਦੋਂ ਕਿ ਸਾਰੇ ਪੰਜਾਬ ਤੋਂ ਲੋੜੀਂਦੇ ਦਸਤਾਵੇਜ਼ ਕਈ ਮਹੀਨੇ ਪਹਿਲਾਂ ਹੀ ਜਮ੍ਹਾਂ ਹੋ ਚੁੱਕੇ ਹਨ। ਏਡਿਡ ਸਕੂਲਾਂ ਤੋਂ ਸੇਵਾਮੁਕਤ ਹੋਏ ਅਧਿਆਪਕਾਂ ਦੇ ਢਾਈ ਢਾਈ ਸਾਲ ਤੋਂ ਪੀ ਪੀ ਓ ਆਰਡਰ ਪੈਂਡਿੰਗ ਹਨ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵੱਲੋਂ ਜਲਦੀ ਸੂਬਾ ਪੱਧਰੀ ਮੀਟਿੰਗ ਕਰ ਕੇ ਡੀ ਪੀ ਆਈ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਏਡਿਡ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰ ਕੇ ਉਨ੍ਹਾਂ ਨੂੰ ਆ ਰਹੀਆਂ ਆਰਥਿਕ ਮੁਸ਼ਕਲਾਂ ਤੋਂ ਰਾਹਤ ਦਿੱਤੀ ਜਾਵੇ।

Advertisement

Advertisement
Advertisement
×