DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teachers Protest: ਅਧਿਆਪਕਾਂ ਨੇ ਡੀ ਸੀ ਨੂੰ ਰੋਸ ਪੱਤਰ ਸੌਂਪਿਆ

ਮੰਗਾਂ ਨਾ ਮੰਨਣ ’ਤੇ ‘ਆਪ’ ਆਗੂਆਂ ਦਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਣਾ ਮੁਸ਼ਕਲ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਡੀ ਸੀ ਨੂੰ ਰੋਸ ਪੱਤਰ ਸੌਂਪਦੇ ਹੋਏ ਐਸੋਸੀਏਟ ਅਧਿਆਪਕ ਫਰੰਟ ਦੇ ਆਗੂ। -ਫੋਟੋ: ਕੁਠਾਲਾ
Advertisement

ਐਸੋਸੀਏਟ ਅਧਿਆਪਕ ਫਰੰਟ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੌਰ ਅਤੇ ਮੀਤ ਪ੍ਰਧਾਨ ਪੰਜਾਬ ਗੁਰਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਰੋਸ ਪੱਤਰ ਡੀ ਸੀ ਮਾਲੇਰਕੋਟਲਾ ਨੂੰ ਸੌਂਪ ਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਿੰਡਾਂ, ਸ਼ਹਿਰਾਂ ਵਿੱਚ ਮੰਤਰੀਆਂ, ਵਿਧਾਇਕਾਂ ਨੂੰ ਸਟੇਜਾਂ ’ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਅਧਿਆਪਕ ਵਫ਼ਦ ਵਿੱਚ ਬਲਵਿੰਦਰ ਸਿੰਘ ਬਿੰਦੀ, ਗੁਰਪ੍ਰੀਤ ਸਿੰਘ ਰੁੜਕਾ, ਗੁਰਵਿੰਦਰ ਸਿੰਘ ਐਨੋ, ਰਾਜਿੰਦਰ ਕੌਰ ਸੰਦੌੜ, ਸੁਖਪਾਲ ਕੌਰ, ਹਰਪਿੰਦਰ ਕੌਰ, ਅਮਨਦੀਪ ਕੌਰ, ਮਨਦੀਪ ਕੌਰ ਅਤੇ ਡੀ ਟੀ ਐਫ ਦੇ ਮੁਹੰਮਦ ਸਬੀਰ ਵੀ ਸ਼ਾਮਲ ਸਨ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਥਾਂ ਵਾਰ ਵਾਰ ਮੀਟਿੰਗਾਂ ਅੱਗੇ ਪਾ ਕੇ ਅਧਿਆਪਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿਧਾਇਕ ਅਤੇ ਕੇਜਰੀਵਾਲ ਖੁਦ ਉਨ੍ਹਾਂ ਦੇ ਮੁਹਾਲੀ ਧਰਨੇ ’ਤੇ ਆ ਕੇ ਸਰਕਾਰ ਬਣਦਿਆਂ ਹੀ ਰੈਗੂਲਰ ਕਰਨ ਦਾ ਵਾਅਦਾ ਕਰ ਕੇ ਗਏ ਸਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ 13 ਜੂਨ 2023 ਤੋਂ 13 ਜਨਵਰੀ 2024 ਤੱਕ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਲਗਾਤਾਰ ਧਰਨਾ ਦਿੱਤਾ ਗਿਆ ਅਤੇ ਪਹਿਲੀ ਜੁਲਾਈ 2023 ਨੂੰ ਉਨ੍ਹਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ’ਤੇ ਲਾਠੀਚਾਰਜ ਕੀਤਾ ਗਿਆ। ਅਧਿਆਪਕ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 12 ਜਨਵਰੀ ਨੂੰ ਸੰਗਰੂਰ ਹੈਲੀਪੈਡ ’ਤੇ ਸੰਘਰਸ਼ੀ ਅਧਿਆਪਕਾਂ ਨਾਲ ਮੀਟਿੰਗ ਕਰ ਕੇ ਜਲਦੀ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ।

Advertisement

Advertisement
Advertisement
×