DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teachers Protest: ਕੰਟਰੈਕਟ ਅਧਿਆਪਕਾਂ ਦਾ ਮੁੱਦਾ ਮੁੱਖ ਸਕੱਤਰ ਦਰਬਾਰ ਪੁੱਜਿਆ

ਸਿਨਹਾ ਵੱਲੋਂ ਜਲਦ ਕਾਰਵਾਈ ਦਾ ਭਰੋਸਾ; ਪੁਕਟਾ ਦੇ ਵਫ਼ਦ ਦੀ ਅਧਿਕਾਰੀ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਪੁਸਤਕਾਂ ਭੇਟ ਕਰਦੇ ਹੋਏ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ।
Advertisement

ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੁਕਟਾ ਦੇ ਵਫ਼ਦ ਦੀ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨਾਲ ਮੀਟਿੰਗ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਤੇ ਪੁਕਟਾ ਦੇ ਜਨਰਲ ਸਕੱਤਰ ਰਮਨ ਪ੍ਰੀਤ ਸਿੰਘ ਨੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਮੁੱਖ ਸਕੱਤਰ ਸਾਹਮਣੇ ਵਿਸਥਾਰ ਨਾਲ ਰੱਖਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਯੂ ਜੀ ਸੀ ਰੈਗੂਲੇਸ਼ਨ-2018 ਨੂੰ ਲਾਗੂ ਕਰਨ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਕੀਤੀ ਗਈ।

ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਤਨਖਾਹਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ‘ਰਾਜਨ ਗੋਇਲ ਮਾਮਲੇ’ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦਾ ਮੁੱਦਾ ਵੀ ਉਠਾਇਆ ਗਿਆ, ਜਿਸ ’ਤੇ ਮੁੱਖ ਸਕੱਤਰ ਵੱਲੋਂ ਹਾਂਪੱਖੀ ਹੁੰਗਾਰਾ ਦਿੱਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਸਕੱਤਰ ਵੱਲੋਂ ਸਬੰਧਤ ਫਾਈਲ ਤੁਰੰਤ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਭੇਜ ਦਿੱਤੀ ਗਈ। ਇਸ ਦੇ ਨਾਲ ਹੀ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਜਲਦ ਉੱਚ ਪੱਧਰੀ ਮੀਟਿੰਗ ਕਰ ਕੇ ਮਾਮਲੇ ਦਾ ਹੱਲ ਕੱਢਣ ਦਾ ਭਰੋਸਾ ਵੀ ਦਿੱਤਾ ਗਿਆ। ਮੀਟਿੰਗ ਦੌਰਾਨ ਡਾ. ਤੇਜਿੰਦਰ ਪਾਲ ਸਿੰਘ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਆਪਣੀਆਂ ਲਿਖੀਆਂ ਪੁਸਤਕਾਂ ਸਨਮਾਨ ਵਜੋਂ ਭੇਟ ਕੀਤੀਆਂ। ਮੀਟਿੰਗ ਉਪਰੰਤ ਪੁਕਟਾ ਵਫ਼ਦ ਨੇ ਆਸ ਪ੍ਰਗਟਾਈ ਕਿ ਮੁੱਖ ਸਕੱਤਰ ਵੱਲੋਂ ਦਿੱਤੇ ਗਏ ਭਰੋਸੇ ਅਤੇ ਕੀਤੀ ਗਈ ਤੁਰੰਤ ਕਾਰਵਾਈ ਨਾਲ ਕੰਟਰੈਕਟ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਜਲਦ ਠੋਸ ਕਦਮ ਚੁੱਕੇ ਜਾਣਗੇ।

Advertisement

Advertisement
Advertisement
×