DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਰੋੜਾ ਦੇ ਘਰ ਅੱਗੇ ਗੂੰਜੇ ਅਧਿਆਪਕਾਂ ਦੇ ਨਾਅਰੇ

ਅੱਜ ਇਥੇ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ‘ਜਬਰੀ ਥੋਪਿਆ ਟੈੱਟ ਰੱਦ ਕਰੋ’ ਦੀਆਂ ਤਖਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਸ ਤੋਂ...

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ।
Advertisement

ਅੱਜ ਇਥੇ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ‘ਜਬਰੀ ਥੋਪਿਆ ਟੈੱਟ ਰੱਦ ਕਰੋ’ ਦੀਆਂ ਤਖਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਸ ਤੋਂ ਪਹਿਲਾਂ ਇਹ ਅਧਿਆਪਕ ਮਾਤਾ ਮੋਦੀ ਪਾਰਕ ਵਿੱਚ ਇਕੱਠੇ ਹੋਏ, ਜਿੱਥੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਵਲ ਸਰਵਿਸਿਜ਼ ਰੂਲਾਂ ਅਧੀਨ ਵੱਖ-ਵੱਖ ਸਮਿਆਂ ’ਤੇ ਭਰਤੀ ਹੋਏ ਅਧਿਆਪਕਾਂ ’ਤੇ ਹੁਣ ਟੈੱਟ ਪਾਸ ਕਰਨ ਦੀ ਸ਼ਰਤ ਲਗਾਉਣਾ ਗੈਰ-ਸੰਵਿਧਾਨਿਕ ਹੈ, ਖ਼ਾਸ ਕਰਕੇ ਉਨ੍ਹਾਂ ਲਈ ਜਿਨ੍ਹਾਂ ਦੀ ਭਰਤੀ ਟੈੱਟ ਤੋਂ ਪਹਿਲਾਂ ਹੋਈ ਸੀ। ਆਗੂਆਂ ਨੇ ਦੱਸਿਆ ਕਿ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ 27 ਫਰਵਰੀ ਦੀ ਮੀਟਿੰਗ ਸਿੱਖਿਆ ਮੰਤਰੀ ਵੱਲੋਂ ਰੱਦ ਕਰ ਦਿੱਤੀ ਗਈ, ਜਿਸ ਕਾਰਨ ਅਧਿਆਪਕ ਜਥੇਬੰਦੀਆਂ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਅਧਿਆਪਕਾਂ ਨੇ ਮੰਗ ਕੀਤੀ ਕਿ ਟੈੱਟ ਦੀ ਸ਼ਰਤ ਖਤਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ, ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ ਅਤੇ ਬਕਾਇਆ ਪਦਉਨਤੀਆਂ ਤੁਰੰਤ ਕੀਤੀਆਂ ਜਾਣ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਦਿੱਤੀ 27 ਫ਼ਰਵਰੀ ਦੀ ਮੀਟਿੰਗ ਬਿਨਾਂ ਕਿਸੇ ਠੋਸ ਕਾਰਨ ਦੇ ਅੱਗੇ ਪਾਏ ਜਾਣ, ਟੈੱਟ ਦੀ ਸ਼ਰਤ ਸਬੰਧੀ ਪਟੀਸ਼ਨ ਅਤੇ ਵਿਧਾਨ ਸਭਾ ਵਿੱਚ ਆਰਡੀਨੈਂਸ ਜਾਂ ਬਿਲ ਲਿਆਉਣ ਸਬੰਧੀ ਧਾਰੀ ਚੁੱਪੀ ਦੇ ਖਿਲਾਫ਼ ਅਧਿਆਪਕ ਜਥੇਬੰਦੀਆਂ ਨੇ ਸੂਬਾ ਪੱਧਰੇ ਸੱਦੇੇ ਤਹਿਤ ਅੱਜ ਇਥੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੇ ਘਰ ਅੱਗੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਪੁੱਡਾ ਗਰਾਊਂਡ ਕੀਤੀ ਗਈ ਰੈਲੀ ਦੌਰਾਨ ਅਧਿਆਪਕ ਆਗੂਆਂ ਹਰਦੀਪ ਟੋਡਰਪੁਰ, ਪਰਮਜੀਤ ਸਿੰਘ, ਗੁਰਪ੍ਰੀਤ ਗੁਰੂ ਅਤੇ ਮਨੋਜ ਘਈ ਸਣੇ ਹੋਰਨਾਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਇਆ।

Advertisement

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਫੂਕਿਆ ਗਿਆ। ਅਧਿਆਪਕਾਂ ਨੇ ‘ਆਪ’ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂਆਂ ਜਸਵਿੰਦਰ ਸਮਾਣਾ, ਰਾਜੀਵ ਕੁਮਾਰ, ਸ਼ੰਕਰ ਸਿੰਘ, ਅਤਿੰਦਰ ਪਾਲ ਸਿੰਘ, ਬਲਜਿੰਦਰ ਘੱਗਾ, ਬਲਵਿੰਦਰ ਸਿੰਘ, ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ 27 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਚ ਮੀਟਿੰਗ ਦਾ ਸਮਾਂ ਦਿੱਤਾ ਸੀ। ਮੀਟਿੰਗ ਪ੍ਰਤੀ ਸਿੱਖਿਆ ਮੰਤਰੀ ਨੇ ਗੈਰ ਗੰਭੀਰਤਾ ਵਿਖਾਉਂਦੇ ਇੱਕ ਦਿਨ ਪਹਿਲਾਂ ਮੁਲਤਵੀ ਕਰ ਦਿੱਤਾ ਸੀ। ਇਸ ਕਾਰਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਦੇਣ ਦਾ ਫੈਸਲਾ ਕੀਤਾ ਸੀ।

Advertisement

ਕੰਪਿਊਟਰ ਅਧਿਆਪਕਾਂ ਵੱਲੋਂ 8 ਨੂੰ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਸੰਗਰੂਰ (ਗੁਰਦੀਪ ਸਿੰਘ ਲਾਲੀ): ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਵੱਡੇ ਪੱਧਰ ‘ਤੇ ਘਿਰਾਓ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ ਅਤੇ ਅੰਜੂ ਜੈਨ ਨੇ ਕਿਹਾ ਕਿ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਮਿਲਣ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਅਧਿਆਪਕਾਂ ਨੂੰ ਸੁਸਾਇਟੀ (ਪਿਕਟਸ) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ ਸੀ ਐੇੱਸ ਆਰ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਹ ਸਰਕਾਰੀ ਵਾਅਦਾ ਲਗਪਗ ਚਾਰ ਬੀਤ ਜਾਣ ਬਾਅਦ ਵੀ ਅਧੂਰਾ ਰਿਹਾ ਜਿਸ ਕਰਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋਂ 8 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ।

Advertisement
×