ਅਧਿਆਪਕ ਦਲ ਵੱਲੋਂ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ
ਅਧਿਆਪਕ ਦਲ ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਰਵਿੰਦਰਜੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਤਨਾਮ ਸਿੰਘ ਸੰਧੂ, ਸੁਖਦਿਆਲ ਸਿੰਘ ਝੰਡ ਅਤੇ ਤਰਨਜੀਤ ਸਿੰਘ ਸਿੱਧੂ ਪਟਿਆਲਾ ਨੇ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ...
ਅਧਿਆਪਕ ਦਲ ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਰਵਿੰਦਰਜੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਤਨਾਮ ਸਿੰਘ ਸੰਧੂ, ਸੁਖਦਿਆਲ ਸਿੰਘ ਝੰਡ ਅਤੇ ਤਰਨਜੀਤ ਸਿੰਘ ਸਿੱਧੂ ਪਟਿਆਲਾ ਨੇ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਇਹ ਦਾਅਵਾ ਕਰਦੀ ਸੀ ਕਿ ਖਜ਼ਾਨਾ ਭਰਿਆ ਹੋਇਆ ਹੈ ਪਰ ਅਸਲੀਅਤ ਇਸ ਤੋਂ ਬਹੁਤ ਦੂਰ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਹਰ ਮਹੀਨੇ ਜ਼ੁਬਾਨੀ ਹੁਕਮਾਂ ਰਾਹੀਂ ਮੁਲਾਜ਼ਮਾਂ ਦੀਆਂ ਤਨਖਾਹ ਰੋਕਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ ’ਤੇ ਹਰ ਸਾਲ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੀਆਂ ਦੋ ਕਿਸ਼ਤਾਂ ਮਿਲਦੀਆਂ ਸਨ ਪਰ ਹੁਣ ਤਾਂ ਸਰਕਾਰ ਇੱਕ ਵੀ ਕੇਸ ਦੇਣ ਤੋਂ ਮੁਨਕਰ ਹੋ ਗਈ ਹੈ। ਕੇਂਦਰ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਦਾ ਇਕ ਜੁਲਾਈ 2025 ਤੋਂ ਮਹਿੰਗਾਈ ਭੱਤਾ ਤਿੰਨ ਫੀਸਦੀ ਵਧਾ ਕੇ 55 ਤੋਂ 58 ਫ਼ੀਸਦ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਸਿਰਫ 42 ਫੀਸਦੀ ਹੀ ਮਿਲ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੋਂ 16 ਫ਼ੀਸਦ ਘੱਟ ਮਹਿੰਗਾਈ ਭੱਤਾ ਮਿਲ ਰਿਹਾ ਹੈ ਜੋ ਕਿ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਪਿਆ ਹੈ। ਤਰਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਆਪਕ ਦਲ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰੇ ਨਹੀਂ ਤਾਂ ਪੰਜਾਬ ਸਰਕਾਰ ਦੇ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।