DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬੀ ਯੂਨੀਵਰਸਿਟੀ ਵਿੱਚ ‘ਤੀਆਂ ਤੀਜ ਦੀਆਂ’ ਸਮਾਗਮ

ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਮਹਿਲਾ ਕਰਮਚਾਰੀ ਮੰਚ ਵੱਲੋਂ ‘ਤੀਆਂ ਤੀਜ ਦੀਆਂ’ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਕਰਵਾਏ ਸਮਾਗਮ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਹਰ ਸਾਲ ਹੁੰਦੇ ਸਮਾਗਮ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਡਾ. ਜਗਦੀਪ ਸਿੰਘ...
  • fb
  • twitter
  • whatsapp
  • whatsapp
featured-img featured-img
ਉਪ ਕੁਲਪਤੀ ਤੇ ਉਨ੍ਹਾਂ ਦੀ ਪਤਨੀ ਦਾ ਸਨਮਾਨ ਕਰਦੀਆਂ ਹੋਈਆਂ ਔਰਤਾਂ। -ਫੋਟੋ: ਅਕੀਦਾ
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਮਹਿਲਾ ਕਰਮਚਾਰੀ ਮੰਚ ਵੱਲੋਂ ‘ਤੀਆਂ ਤੀਜ ਦੀਆਂ’ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਕਰਵਾਏ ਸਮਾਗਮ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਹਰ ਸਾਲ ਹੁੰਦੇ ਸਮਾਗਮ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੇ ਹਮਸਫ਼ਰ ਡਾ. ਸੁਖਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਲਈ ਕੀਤੀ ਗਈ ਸੀ। ਯੂਨੀਵਰਸਿਟੀ ਇਸ ਪੱਖੋਂ ਵੱਖ-ਵੱਖ ਢੰਗਾਂ ਨਾਲ਼ ਬਾਖ਼ੂਬੀ ਕਾਰਜ ਕਰ ਰਹੀ ਹੈ। ਡਾ. ਸੁਖਜੀਤ ਕੌਰ ਨੇ ‘ਤੀਆਂ’ ਦੇ ਸੱਭਿਆਚਾਰਕ ਮਹੱਤਵ ਦੇ ਹਵਾਲੇ ਨਾਲ਼ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਆਪੋ ਆਪਣੇ ਖੇਤਰ ਵਿੱਚ ਤਰੱਕੀ ਕਰਨ ਦੇ ਨਾਲ਼-ਨਾਲ਼ ਆਪਣੇ ਮਹਾਨ ਵਿਰਸੇ ਨਾਲ਼ ਵੀ ਜੁੜ ਕੇ ਰਹਿਣਾ ਚਾਹੀਦਾ ਹੈ। ਸਮਾਗਮ ਦੌਰਾਨ ਗਿੱਧਾ, ਬੋਲੀਆਂ, ਗੀਤ ਆਦਿ ਨਾਲ਼ ਸਬੰਧਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੇ ਪ੍ਰਬੰਧਕਾਂ ਵਿੱਚ ਦੇਵਕੀ ਦੇਵੀ, ਭੁਪਿੰਦਰ ਕੌਰ, ਜਸਬੀਰ ਕੌਰ, ਅਮਰਜੀਤ ਕੌਰ, ਰਜਨੀ, ਰੇਨੂ, ਜਸਵਿੰਦਰ ਕੌਰ, ਡਾ. ਰੇਗੀਨਾ ਮੈਣੀ, ਸੁਖਵਿੰਦਰ ਬਿੱਟੀ, ਮੀਨਾ ਗਰਗ ਆਦਿ ਸ਼ਾਮਲ ਸਨ।

Advertisement

Advertisement
×