ਤੇਜਿੰਦਰ ਮਹਿਤਾ ਭਲਕੇ ਸੰਭਾਲਣਗੇ ਚੇਅਰਮੈਨ ਦਾ ਅਹੁਦਾ
ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ, ਸ਼ਹਿਰੀ ਪ੍ਰਧਾਨ ਅਤੇ ਨਗਰ ਨਿਗਮ ਪਟਿਆਲਾ ਦੇ ਕੌਂਸਲਰ ਤੇਜਿੰਦਰ ਮਹਿਤਾ ਨੂੰ ਕੁਝ ਸਮਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਨੇ ਚਾਰਜ ਨਹੀਂ ਸੀ...
ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ, ਸ਼ਹਿਰੀ ਪ੍ਰਧਾਨ ਅਤੇ ਨਗਰ ਨਿਗਮ ਪਟਿਆਲਾ ਦੇ ਕੌਂਸਲਰ ਤੇਜਿੰਦਰ ਮਹਿਤਾ ਨੂੰ ਕੁਝ ਸਮਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਨੇ ਚਾਰਜ ਨਹੀਂ ਸੀ ਸੰਭਾਲਿਆ, ਹੁਣ ਉਹ 17 ਨਵੰਬਰ ਨੂੰ ਆਪਣੇ ਇਸ ਅਹੁਦੇ ਦਾ ਕਾਰਜਭਾਰ ਸੰਭਾਲਗੇ। ਇਸ ਦੌਰਾਨ ਪੰਜਾਬ ਸਰਕਾਰ ਅਤੇ ਪਾਰਟੀ ਵੱਲੋਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ। ਜ਼ਿਕਰਯੋਗ ਹੈ ਕਿ ਤੇਜਿੰਦਰ ਮਹਿਤਾ ਆਮ ਆਦਮੀ ਪਾਰਟੀ ਦੇ ਹੋਂਦ ’ਚ ਆਉਣ ਦੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ, ਜਿਸ ਕਰਕੇ ਪਾਰਟੀ ਹਾਈਕਮਾਨ ’ਚ ਉਨ੍ਹਾਂ ਦਾ ਚੰਗਾ ਰਸੂਖ ਹੈ। ਇਸੇ ਕਰਕੇ ਹੀ ਉਹ ਤਕਰੀਬਨ ਸ਼ੁਰੂ ਤੋਂ ਹੀ ‘ਆਪ’ ਦੀ ਸ਼ਹਿਰੀ ਇਕਾਈ ਪਟਿਆਲਾ ਦੇ ਪ੍ਰਧਾਨ ਹਨ। ਕੁਝ ਹੀ ਸਮਾਂ ਪਹਿਲਾਂ ਮੁੜ ਤੋਂ ਹੋਈਆਂ ਨਿਯੁਕਤੀਆਂ ਦੌਰਾਨ ਹੀ ਮਹਿਤਾ ਨੂੰ ਪਾਰਟੀ ਦੀ ਸ਼ਹਿਰੀ ਇਕਾਈ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਤੇਜਿੰਦਰ ਮਹਿਤਾ ਮੇਅਰ ਦੇ ਅਹੁਦੇ ਦੇ ਵੀ ਮਜ਼ਬੂਤ ਦਾਅਵੇਦਾਰ ਰਹੇ ਹਨ। ਉਨ੍ਹਾ ਦੱਸਿਆ ਕਿ ਉਹ 17 ਨਵੰਬਰ ਨੂੰ ਚੇਅਰਮੈਨ ਦੇ ਇਸ ਅਹੁਦੇ ਦਾ ਚਾਰਜ ਸੰਭਾਲਣਗੇ।

