ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ; ਸੁਖਦੇਵ ਸਿੰਘ ਢੀਂਡਸਾ ਦਾ ਫੜਨਗੇ ਪੱਲਾ

ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ; ਸੁਖਦੇਵ ਸਿੰਘ ਢੀਂਡਸਾ ਦਾ ਫੜਨਗੇ ਪੱਲਾ

ਰਵੇਲ ਸਿੰਘ ਭਿੰਡਰ
ਪਟਿਆਲਾ, 5 ਜੁਲਾਈ

ਲੰਘੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਨਾਤਾ ਜੋੜਨ ਵਾਲੇ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਭਲਕੇ ਸੁਖਦੇਵ ਸਿੰਘ ਢੀਂਡਸਾ ਥੜੇ ਦਾ ਪੱਲਾ ਫੜਨਗੇ। ਸ੍ਰੀ ਤੇਜਿੰਦਰ ਪਾਲ ਸਿੰਘ ਨੇ 2012’ ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉੱਤੇ ਸਨੌਰ ਹਲਕੇ ਤੋਂ ਚੋਣ ਵੀ ਲੜੀ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਬਾਦਲਾਂ ਨੂੰ ਤਿਲਾਂਜਲੀ ਦੇ ਦਿੱਤੀ ਸੀ ਤੇ ਬੀਬੀ ਅਨੂਪਇੰਦਰ ਕੌਰ ਸੰਧੂ ਨੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ। ਦੋ ਸਾਲ ਪਹਿਲਾਂ ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਨੇ ਕਾਂਗਰਸ ਨਾਲ ਨਾਤਾ ਜੋੜ ਲਿਆ ਸੀ। ਸੰਧੂ ਪਰਿਵਾਰ ਨੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡਟ ਕੇ ਮਦਦ ਕੀਤੀ ਸੀ। ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਪੰਥ ਦੇ ਵਡੇਰੇ ਹਿੱਤਾਂ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All