ਪਟਿਆਲਾ: ਗਗਨਦੀਪ ਥਾਪਾ ਨੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਯੂਨੀਵਰਸਿਟੀ ਦੇ ਸਿੱਖਿਆ ਤੇ ਸਮੁਦਾਇ ਸੇਵਾ ਵਿਭਾਗ ਵਿੱਚ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ। ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ਵਿੱਚ ਉਨ੍ਹਾਂ ਦੀ ਇਹ ਨਿਯੁਕਤੀ ਇੱਕ ਸਾਲ ਲਈ ਹੈ। ਵੀਸੀ ਪ੍ਰੋ. ਅਰਵਿੰਦ ਨੇ ਉਨ੍ਹਾਂ ਦੇ ਅਕਾਦਮਿਕ ਤਜਰਬੇ, ਕਲਾਤਮਕ ਪ੍ਰਗਟਾਵੇ ਅਤੇ ਸੁਹਜਾਤਮਕ ਯੋਗਤਾਵਾਂ ਨੂੰ ਮਾਨਤਾ ਦਿੰਦਿਆਂ ਯੁਵਕ ਭਲਾਈ ਵਿਭਾਗ ਦਾ ਇੰਚਾਰਜ ਨਿਯੁਕਤ ਕੀਤਾ ਹੈ। ਯੁਵਕ ਭਲਾਈ ਵਿਭਾਗ ਦੇ ਸਟਾਫ਼ ਵੱਲੋਂ ਉਨ੍ਹਾਂ ਦੇ ਅਹੁਦਾ ਸੰਭਾਲਣ ਸਮੇਂ ਇੱਕ ਸੰਖੇਪ ਸਵਾਗਤੀ ਸਮਾਗਮ ਕਰਵਾਇਆ ਗਿਆ। -ਖੇਤਰੀ ਪ੍ਰਤੀਨਿਧ