DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Thapar Model Ponds: ਨਵੀਨੀਕਰਨ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਦੌਣ ਖੁਰਦ ਅਤੇ ਗੌਂਸਪੁਰ ਵਿੱਚ ਥਾਪਰ ਮਾਡਲ ਤਹਿਤ ਤਿਆਰ ਛੱਪੜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਡਾਣਾ ਕਿਹਾ ਕਿ ਪੰਜਾਬ ਸਰਕਾਰ ਦੀ...

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਰਣਜੋਧ ਸਿੰਘ ਹਡਾਣਾ।
Advertisement

ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਦੌਣ ਖੁਰਦ ਅਤੇ ਗੌਂਸਪੁਰ ਵਿੱਚ ਥਾਪਰ ਮਾਡਲ ਤਹਿਤ ਤਿਆਰ ਛੱਪੜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਡਾਣਾ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਨੀਤੀ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਦੱਸਿਆ ਦੌਣ ਖੁਰਦ ਵਿੱਚ 36.04 ਲੱਖ ਰੁਪਏ ਤੇ ਗੌਂਸਪੁਰ ਵਿੱਚ 36.62 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦਾ ਆਧੁਨਿਕ ਨਵੀਨੀਕਰਨ ਕੀਤਾ ਗਿਆ ਹੈ। ਇਸ ਥਾਪਰ ਤਕਨੀਕ ਦੀ ਸਭ ਤੋਂ ਵੱਡੀ ਖਾਸੀਅਤ ਗੰਦੇ ਪਾਣੀ ਨੂੰ ਸਾਫ਼ ਕਰ ਕੇ ਵਰਤੋਂ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਇਸ ਪਾਣੀ ਨੂੰ ਕਿਸਾਨ ਖੇਤਾਂ ਦੀ ਸਿੰਚਾਈ ਲਈ ਵਰਤ ਸਕਣਗੇ। ਉਨ੍ਹਾਂ ਲੋਕ ਮਿਲਣੀ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਬਲਾਕ ਸਮਿਤੀ ਉਪ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਸਰਪੰਚ ਗੁਰਪ੍ਰੀਤ ਸਿੰਘ ਸਰਵਾਰਾ, ਸਰਪੰਚ ਰਾਜਵਿੰਦਰ ਸਿੰਘ ਧੰਜੂ ਹਾਜ਼ਰ ਸਨ।

Advertisement
Advertisement
×