ਫੈਕਟਰੀ ਦੇ ਗਟਰ ਵਿੱਚੋਂ ਮਿਲੀ ਬੱਚੀ ਦੀ ਲਾਸ਼

ਦੋ ਦਿਨਾਂ ਤੋਂ ਸੀ ਲਾਪਤਾ; ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਦਰਜ

ਫੈਕਟਰੀ ਦੇ ਗਟਰ ਵਿੱਚੋਂ ਮਿਲੀ ਬੱਚੀ ਦੀ ਲਾਸ਼

ਮਾਮਲੇ ਦੀ ਜਾਂਚ ਕਰਦੇ ਸਦਰ ਪੁਲੀਸ ਮੁਖੀ ਸਬ ਇੰਸਪੈਕਟਰ ਅੰਕੁਰਦੀਪ ਸਿੰਘ। (ਇਨਸੈੱਟ) ਮ੍ਰਿਤਕ ਬੱਚੀ ਰਿਹਾਨਾ ਦੀ ਫਾਈਲ ਫੋਟੋ।

ਸੁਭਾਸ਼ ਚੰਦਰ

ਸਮਾਣਾ, 16 ਅਕਤੂਬਰ

ਪਲਾਈ ਫੈਕਟਰੀ ਵਿੱਚ ਬਣੇ ਕੁਆਰਟਰਾਂ ਦੇ ਬਾਹਰ ਖੁੱਲ੍ਹੇ ਗਟਰ ਵਿੱਚੋਂ ਦੋ ਦਿਨਾਂ ਤੋਂ ਲਾਪਤਾ ਤਿੰਨ ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ। ਇਸ ’ਤੇ ਸਦਰ ਪੁਲੀਸ ਨੇ ਫੈਕਟਰੀ ਮਾਲਕ ਵਿਰੁੱਧ ਲਾਪਰਵਾਹੀ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।

ਸਦਰ ਥਾਣਾ ਮੁਖੀ ਸਬ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਬਦਨਪੁਰ ਵਿੱਚ ਸਥਿਤ ਪਲਾਈ ਫੈਕਟਰੀ ਵਿੱਚ ਕੰਮ ਕਰਦੇ ਦਿਲਾਵਰ ਹੁਸੈਨ ਨਿਵਾਸੀ ਪਿੰਡ ਕੰਤੁਰ (ਪੱਛਮੀ ਬੰਗਾਲ) ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਕਰੀਬ ਪੰਜ ਮਹੀਨੇ ਤੋਂ ਉਹ ਆਪਣੇ ਪਰਿਵਾਰ ਸਮੇਤ ਚੀਕਾ ਰੋਡ ’ਤੇ ਸਥਿਤ ਪਿੰਡ ਬਦਨਪੁਰ ਵਿੱਚ ਪਲਾਈ ਫੈਕਟਰੀ ਵਿੱਚ ਗੱਤਾ ਕਟਰ ਦੇ ਤੌਰ ’ਤੇ ਕੰਮ ਕਰਦਾ ਹੈ ਅਤੇ ਫੈਕਟਰੀ ਵਿੱਚ ਬਣੇ ਕੁਆਰਟਰ ਵਿੱਚ ਹੀ ਰਹਿੰਦਾ ਹੈ। 13 ਅਕਤੂਬਰ ਸ਼ਾਮ ਸਮੇਂ ਘਰ ਦੇ ਬਾਹਰ ਖੇਡ ਰਹੀ ਉਸ ਦੀ ਤਿੰਨ ਸਾਲਾ ਬੱਚੀ ਰਿਹਾਨਾ ਪਰਵੀਨ ਲਾਪਤਾ ਹੋ ਗਈ। ਕਾਫ਼ੀ ਭਾਲ ਕਰਨ ’ਤੇ ਵੀ ਉਸ ਦਾ ਕੁਝ ਪਤਾ ਨਾ ਲੱਗਿਆ।

ਉਨ੍ਹਾਂ 14 ਅਕਤੂਬਰ ਨੂੰ ਇਸ ਦੀ ਸੂਚਨਾ ਸਦਰ ਪੁਲੀਸ ਨੂੰ ਦਿੱਤੀ ਜਿਸ ’ਤੇ ਸਦਰ ਥਾਣਾ ਮੁਖੀ ਅੰਕੁਰਦੀਪ ਸਿੰਘ ਨੇ ਮਾਮਲਾ ਗੰਭੀਰ ਸਮਝਦਿਆਂ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉੱਥੇ ਦੇਖੇ ਗਏ ਬਿਨਾਂ ਢੱਕਣ ਦੇ ਗਟਰ ਦੀ ਤੁਰੰਤ ਸਫਾਈ ਕਰਵਾਉਣ ਦਾ ਹੁਕਮ ਦਿੱਤਾ।

ਮਾਮਲੇ ਦੇ ਜਾਂਚ ਅਧਿਕਾਰੀ ਪਵਨ ਕੁਮਾਰ ਨੇ ਦੱਸਿਆ ਕਿ ਸਫਾਈ ਦੌਰਾਨ ਮ੍ਰਿਤਕ ਬੱਚੀ ਦੀ ਲਾਸ਼ ਗਟਰ ਵਿੱਚੋਂ ਬਰਾਮਦ ਹੋ ਗਈ। ਅਧਿਕਾਰੀ ਅਨੁਸਾਰ ਮ੍ਰਿਤਕ ਬੱਚੀ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਫੈਕਟਰੀ ਮਾਲਕ ਵਿਰੁੱਧ ਲਾਪਰਵਾਹੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All