ਪੱਤਰ ਪ੍ਰੇਰਕ
ਸਮਾਣਾ, 7 ਜੂਨ
ਪਿੰਡ ਬੀਬੀਪੁਰ ਦੇ ਨੌਜਵਾਨ ਦੀ ਲਾਸ਼ ਅੱਜ ਭਾਖੜਾ ਨਹਿਰ ਵਿੱਚੋਂ ਮਿਲੀ। ਇਹ ਨੌਜਵਾਨ ਐਤਵਾਰ ਨੂੰ ਆਪਣੇ ਸਾਥੀਆਂ ਨਾਲ ਭਾਖੜਾ ਨਹਿਰ ਵਿੱਚ ਨਹਾਉਣ ਆਇਆ ਸੀ, ਇਸੇ ਦੌਰਾਨ ਰੁੜ੍ਹ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਸ ਦੀ ਲਾਸ਼ ਨੂੰ ਅੱਜ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਦੂਜੇ ਪਾਸੇ ਸਿਟੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਦੇ ਬਿਆਨਾਂ ਅਨੁਸਾਰ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ। ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਧਿਆਨ ਸਿੰਘ (35) ਪੁੱਤਰ ਰੋਹੀ ਰਾਮ ਵਾਸੀ ਪਿੰਡ ਬੀਬੀਪੁਰ ਵਜੋਂ ਹੋਈ ਹੈ।