ਲਾਪਤਾ ਕਾਰੋਬਾਰੀ ਦੀ ਲਾਸ਼ ਨਹਿਰ ਵਿੱਚੋਂ ਬਰਾਮਦ : The Tribune India

ਲਾਪਤਾ ਕਾਰੋਬਾਰੀ ਦੀ ਲਾਸ਼ ਨਹਿਰ ਵਿੱਚੋਂ ਬਰਾਮਦ

ਲਾਪਤਾ ਕਾਰੋਬਾਰੀ ਦੀ ਲਾਸ਼ ਨਹਿਰ ਵਿੱਚੋਂ ਬਰਾਮਦ

ਰਾਜਪੁਰਾ:  ਤਿੰਨ ਦਿਨਾਂ ਤੋਂ ਲਾਪਤਾ ਕਾਰੋਬਾਰੀ ਗੁਰਜੀਤ ਸਿੰਘ ਵਾਲੀਆ (48) ਦੀ ਲਾਸ਼ ਅੱਜ  ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚੋਂ ਬਰਾਮਦ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ ਦੇ ਮੈਂਬਰ ਬਲਜੀਤ ਸਿੰਘ ਵਾਲੀਆ ਦੇ ਪੁੱਤਰ ਗੁਰਜੀਤ ਸਿੰਘ ਵਾਲੀਆ ਤਿੰਨ ਦਿਨ ਪਹਿਲਾਂ ਆਪਣੀ ਹੋਂਡਾ ਸਿਟੀ ਕਾਰ ਵਿੱਚ ਸਵਾਰ ਹੋ ਕੇ  ਘਰੋਂ ਕਿਸੇ ਕੰਮ ਲਈ ਗਏ ਸਨ ਜੋ ਵਾਪਸ ਨਹੀਂ ਆਏ। ਅੱਜ ਉਨ੍ਹਾਂ ਦੀ  ਹੋਂਡਾ ਸਿਟੀ ਕਾਰ ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚੋਂ ਪਿੰਡ ਪੋਲਾ ਨੇੜਿਉਂ ਮਿਲੀ ਅਤੇ ਕਾਰ ਵਿੱਚੋਂ ਹੀ ਗੁਰਜੀਤ  ਸਿੰਘ ਵਾਲੀਆ ਦੀ ਲਾਸ਼ ਬਰਾਮਦ ਹੋਈ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦਪਿੰਦਰ ਕੌਰ ਦੇ ਬਿਆਨ ’ਤੇ ਧਾਰਾ 174 ਤਹਿਤ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All