ਸਮਾਣਾ (ਪੱਤਰ ਪ੍ਰੇਰਕ): ਬੀਤੇ ਸੋਮਵਾਰ ਦੁਪਿਹਰ ਵੇਲੇ ਘਰ ਤੋਂ ਗਏ ਨੌਜਵਾਨ ਦੀ ਲਾਸ਼ ਸ਼ੁਤਰਾਣਾ ਨੇੜਿਉਂ ਭਾਖੜਾ ਨਹਿਰ ’ਚੋਂ ਮਿਲੀ ਹੈ ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਅਤੇ ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਘੱਗਾ ਪੁਲੀਸ ਦੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਭਰਾ ਸਰਬਜੀਤ ਸਿੰਘ (34) ਦੁਪਹਿਰ ਸਮੇਂ ਨੇੜਲੇ ਪਿੰਡ ਬੂਟਾ ਸਿੰਘ ਵਾਲੀ ਨਹਿਰ ’ਤੇ ਨਹਾਉਣ ਗਿਆ ਸੀ ਜੋ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਜਿਸ ਦੀ ਲਾਸ਼ ਬੀਤੇ ਕੱਲ੍ਹ ਉਨ੍ਹਾਂ ਨੂੰ ਸ਼ੁਤਰਾਣਾ ਨੇੜਿਓਂ ਬਰਾਮਦ ਹੋਈ ਹੈ ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਅਨੁਸਾਰ 174 ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।