ਪੱਤਰ ਪ੍ਰੇਰਕ
ਰਾਜਪੁਰਾ, 5 ਅਗਸਤ
ਇੱਥੋਂ ਨੇੜਲੇ ਪਿੰਡ ਨਿਆਮਤਪੁਰਾ ਦੀ ਵਾਟਰ ਵਰਕਸ ਦੇ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਉਸ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਨਿਆਮਤਪੁਰਾ ਵਜੋਂ ਹੋਈ ਹੈ। ਪੁਲੀਸ ਚੌਕੀ ਜਨਸੂਆ ਦੇ ਇੰਚਾਰਜ ਸੂਬਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਦੇ ਆਧਾਰ ’ਤੇ ਪਿੰਡ ਨਿਆਮਤਪੁਰਾ ਦੀ ਵਾਟਰ ਵਰਕਸ ਨੇੜਿਓਂ ਲੰਘਦੀ ਸੜਕ ਕਿਨਾਰੇ ਤੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਉਸ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਕੀਤੀ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਰਾਜ ਕੁਮਾਰ ਦੇ ਬਿਆਨ ’ਤੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦ ੱਸਿਆ ਕਿ ਇਸ ਨੌਜਵਾਨ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ।