DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦ ਕੌਮ ਦਾ ਸਰਮਾਇਆ: ਚੀਮਾ

ਕੂਕਾ ਅੰਦੋਲਨ ਦੌਰਾਨ ਪਿੰਡ ਫਲੇੜਾ ਦੇ ਸ਼ਹੀਦ ਹੋਏ ਸੱਤ ਸ਼ਹੀਦਾਂ ਦੀ ਯਾਦ ਵਿੱਚ 58ਵਾਂ ਦੋ ਰੋਜ਼ਾ ਸ਼ਹੀਦੀ ਸਮਾਗਮ ਮਨਾਇਆ ਗਿਆ। ਇਸ ਮੌਕੇ ਧਰਮਕੋਟ ਦੇ ਮੁਖੀ ਬਾਬਾ ਕੌਰ ਸਿੰਘ ਵੱਲੋਂ ਸੰਗਤ ਨੂੰ ਹਰ ਜਸ ਕੀਰਤਨ ਨਾਲ ਨਿਹਾਲ ਕੀਤਾ ਗਿਆ ਅਤੇ ਸ਼ਹੀਦਾਂ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਕੂਕਾ ਅੰਦੋਲਨ ਦੌਰਾਨ ਪਿੰਡ ਫਲੇੜਾ ਦੇ ਸ਼ਹੀਦ ਹੋਏ ਸੱਤ ਸ਼ਹੀਦਾਂ ਦੀ ਯਾਦ ਵਿੱਚ 58ਵਾਂ ਦੋ ਰੋਜ਼ਾ ਸ਼ਹੀਦੀ ਸਮਾਗਮ ਮਨਾਇਆ ਗਿਆ। ਇਸ ਮੌਕੇ ਧਰਮਕੋਟ ਦੇ ਮੁਖੀ ਬਾਬਾ ਕੌਰ ਸਿੰਘ ਵੱਲੋਂ ਸੰਗਤ ਨੂੰ ਹਰ ਜਸ ਕੀਰਤਨ ਨਾਲ ਨਿਹਾਲ ਕੀਤਾ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਕਿਤਾਬਾਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ। ਸਾਨੂੰ ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।

ਵਿੱਤ ਮੰਤਰੀ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਦੱਸ ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਲਈ ਵੀ ਆਖਿਆ ਗਿਆ। ਪਿਛਲੇ ਸਮਗਾਮ ਦੌਰਾਨ ਸ੍ਰੀ ਚੀਮਾ ਦੀ ਗ੍ਰਾਂਟ ਨਾਲ ਸ਼ਹੀਦਾਂ ਦੀ ਯਾਦ ਵਿੱਚ ਗੇਟ ਤਿਆਰ ਕਰਵਾਇਆ ਗਿਆ ਸੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੰਚਾਇਤ ਅਤੇ ਸਮੂਹ ਸ਼ਹੀਦੀ ਸਮਾਰਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਹਾਜ਼ਰੀ ਭਰੀ ਗਈ।

Advertisement

Advertisement
Advertisement
×