ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਅਕਤੂਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਰਾਜਪੁਰਾ ਰੋਡ ’ਤੇ ਸਥਿਤ ਅਰਬਨ ਅਸਟੇਟ ਦੇ ਨੇੜੇ 225 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਸਮਾਗਮ ਦੌਰਾਨ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ ਸਣੇ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾ ਹਾਜ਼ਰ ਸਨ।