ਸ਼ਾਹਬਾਜ਼ ਸਿੰਘ
ਘੱਗਾ, 15 ਜੁਲਾਈ
ਘੱਗਾ-ਬਰਾਸ ਲਿੰਕ ਸੜਕ ਉੱਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਗਲਾ ਵਾਸੀ ਪਿੰਡ ਦਿੜ੍ਹਬਾ ਜ਼ਿਲ੍ਹਾ ਸੰਗਰੂਰ ਅੱਜ ਸਵੇਰੇ ਆਪਣੀ ਕਾਰ (ਪੀਬੀ 13- ਏਜੀ 6962) ’ਤੇ ਬਰਾਸ ਤੋਂ ਘੱਗਾ ਵੱਲ ਆ ਰਿਹਾ ਸੀ ਕਿ ਰਾਹ ਵਿੱਚ ਕਾਰ ਬੇਕਾਬੂ ਹੋ ਗਈ ਤੇ ਇਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਾਹ ਵਿੱਚ ਹੀ ਉਸ ਦੀ ਮੌਤ ਹੋ ਗਈ।