ਪੱਤਰ ਪ੍ਰੇਰਕ
ਘਨੌਰ, 21 ਅਕਤੂਬਰ
ਇਸ ਖੇਤਰ ਵਿੱਚੋਂ ਗੁਜ਼ਰਦੀ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ ਵਿੱਚ ਇੱਕ ਸਵਿਫਟ ਡਿਜ਼ਾਇਰ ਕਾਰ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਦੇਰ ਸ਼ਾਮ ਇੱਕ ਸਵਿਫਟ ਡਿਜ਼ਾਇਰ ਕਾਰ ਅਚਾਨਕ ਪਿੰਡ ਖਾਨਪੁਰ ਰੇਲੂ ਦੇ ਪੁਲ ਨੇੜੇ ਨਰਵਾਣਾ ਨਹਿਰ ਵਿੱਚ ਜਾ ਡਿੱਗੀ। ਥਾਣਾ ਖੇੜੀ ਗੰਡਿਆਂ ਦੀ ਪੁਲੀਸ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਾਰ ਨੂੰ ਨਹਿਰ ਵਿੱਚੋਂ ਕੱਢਿਆ। ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਕਾਰ ਦੇ ਸ਼ੀਸੇ ਬੰਦ ਸਨ ਤੇ ਕਾਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਸਿਰ ਤੋਂ ਮੋਨਾ ਹੈ, ਜਿਸ ਦੀ ਦੀ ਉਮਰ 45 ਕੁ ਸਾਲ ਜਾਪਦੀ ਹੈ। ਲਾਸ਼ ਨੂੰ ਸ਼ਨਾਖਤ ਤੇ ਪੋਸਟਮਾਰਟਮ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ।