ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਦਾ ਕਾਰਵਾਂ ਲੰਬਾ ਹੋਇਆ

ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਦਾ ਕਾਰਵਾਂ ਲੰਬਾ ਹੋਇਆ

ਪਟਿਆਲਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ।

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਗਸਤ

ਪੰਜਾਬ ਸਰਕਾਰ ਦੇ ਰਵੱਈਏ ਤੋਂ ਖਫ਼ਾ ਪੰਜਾਬ ਭਰ ਦੇ ਕਲੈਰੀਕਲ ਮੁਲਾਜ਼ਮਾਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਰਾਜ ਪੱਧਰੀ ਕਲਮ ਛੋੜ ਹੜਤਾਲ਼ ਪੰਜਾਬ ਭਰ ਵਿਚ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਉਧਰ ਮੁਲਾਜ਼ਮਾਂ ਦੀ ਇਸ ਹੜਤਾਲ਼ ਦਾ ਕਾਰਵਾਂ ਲੰਮਾ ਹੋ ਗਿਆ ਹੈ ਕਿਉਂਕਿ ‘ਪੰਜਾਬ-ਯੂ.ਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ’ ਵੱਲੋਂ ਵੀ ਹੜਤਾਲ਼ ਦੀ ਹਮਾਇਤ ਕਰ ਦਿੱਤੀ ਗਈ ਹੈੈ। ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਹੋਰਾਂ ਦਾ ਕਹਿਣਾ ਸੀ ਕਿ ਇਸ ਫਰੰਟ ਅਧੀਨ 100 ਦੇ ਕਰੀਬ ਮੁਲਾਜ਼ਮ ਜਥੇਬੰਦੀਆਂ ਆਉਂਦੀਆਂ ਹਨ ਜਿਨ੍ਹਾਂ ਵਿਚੋਂ ਬਹੁਤੀਆਂ ਨਾਲ਼ ਸਬੰਧਿਤ ਮੁਲਾਜ਼ਮ ਵੀ ਹੜਤਾਲ਼ ’ਤੇ ਹਨ। ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਨਾਲ ਸਬੰਧਤ ਛੇ ਜਥੇਬੰਦੀਆਂ ਨੇ ਵੀ ਕਨਵੀਨਰ ਨਿਰਮਲ ਧਾਲੀਵਾਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਹੜਤਾਲ ਦੀ ਹਮਾਇਤ ਕੀਤੀ ਹੈ।

ਹੜਤਾਲ ਦਾ ਪਟਵਾਰੀ, ਨਹਿਰੀ ਪਟਵਾਰੀ, ਕੁਝ ਮਹਿਕਮਿਆਂ ਦੇ ਜੇ.ਈ, ਡਰਾਈਵਰ, ਚੌਥਾ ਦਰਜਾ ਮੁਲਾਜ਼ਮ ਡਰਾਫਟਸਮੈਨ ਅਤੇ ਕਈ ਹੋਰ ਵਰਗਾਂ ਦੇ ਮੁਲਾਜ਼ਮ ਵੀ ਹਿੱਸਾ ਬਣ ਚੁੱਕੇ ਹਨ। ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਵੀਰ ਸਿੰਘ ਖਹਿਰਾ ਦਾ ਕਹਿਣਾ ਸੀ ਕਿ ਅੱਜ ਪੰਜਾਬ ਭਰ ਦੇ ਹਜ਼ਾਰਾਂ ਪਟਵਾਰੀਆਂ ਨੇ ਵੀ ਹੜਤਾਲ ਕਰਕੇ ਧਰਨੇ ਮੁਜ਼ਾਹਰੇ ਕੀਤੇ। ਨਹਿਰੀ ਪਟਵਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਸ਼ਰਨਜੀਤ ਹੁੰਦਲ ਦਾ ਕਹਿਣਾ ਸੀ ਕਿ ਪੰਜਾਬ ਭਰ ਦੇ ਨਹਿਰੀ ਪਟਵਾਰੀ ਵੀ ਹੜਤਾਲ ’ਚ ਸ਼ਾਮਲ ਹਨ।

ਇਥੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਵਿਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਗੁਰਮੀਤ ਸਿੰਘ ਵਾਲੀਆ, ਖੁਸ਼ਵਿੰਦਰ ਕਪਿਲਾ, ਬਚਿੱਤਰ ਸਿੰਘ, ਨਛੱਤਰ ਸਿੰਘ ਭਾਈਰੂਪਾ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All