ਬਾਹਰਲੇ ਰਾਜਾਂ ਤੋਂ ਆਈ ਬਾਸਮਤੀ ਦਾ ਮਾਮਲਾ ਸੁਲਝਿਆ

ਕਿਸਾਨ ਜਥੇਬੰਦੀਆਂ ਦੇ ਧਰਨੇ ਮਗਰੋਂ ਵਪਾਰੀਆਂ ਨੇ ਸ਼ੁਰੂ ਕੀਤੀ ਖਰੀਦ

ਬਾਹਰਲੇ ਰਾਜਾਂ ਤੋਂ ਆਈ ਬਾਸਮਤੀ ਦਾ ਮਾਮਲਾ ਸੁਲਝਿਆ

ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਜਾਮ ਲਗਾ ਕੇ ਬੈਠੇ ਹੋਏ ਕਿਸਾਨ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 25 ਅਕਤੂਬਰ

ਵਪਾਰੀਆਂ ਵੱਲੋਂ ਬਾਹਰਲੇ ਰਾਜਾਂ ਤੋਂ ਖਰੀਦ ਕੇ ਲਿਆਂਦੀ ਜਾ ਰਹੇ ਝੋਨੇ ਤੇ ਬਾਸਮਤੀ ਦੀ ਫਸਲ ਨੂੰ ਯੂਥ ਆਗੂ ਲੱਖਾ ਸਧਾਣਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਗੋਬਿੰਦਪੁਰਾ ਪੈਂਦ ਟੌਲ ਪਲਾਜ਼ੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪਾਤੜਾਂ ਦੇ ਸ਼ੈੱਲਰ ਅਤੇ ਸੇਲਾ ਪਲਾਂਟ ਮਾਲਕਾਂ ਵੱਲੋਂ ਮੰਡੀ ਵਿੱਚੋਂ ਬਾਸਮਤੀ ਦੀ ਖਰੀਦ ਬੰਦ ਕਰ ਦਿੱਤੀ ਗਈ ਸੀ। ਵਪਾਰੀਆਂ ਵੱਲੋਂ ਖ਼ਰੀਦ ਬੰਦ ਕੀਤੇ ਜਾਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਮੁਜ਼ਾਹਰਾ ਕਰਕੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਆਵਾਜਾਈ ਠੱਪ ਕਰਕੇ ਅਣਮਿੱਥੇ ਸਮੇਂ ਦਾ ਧਰਨਾ ਦਿੱਤੇ ਜਾਣ ਤੇ ਪ੍ਰਸ਼ਾਸਨ ਵੱਲੋਂ ਕੀਤੇ ਯਤਨਾਂ ਮਗਰੋਂ ਵਪਾਰੀਆਂ ਨੇ ਖਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ।

ਰੋਸ ਪ੍ਰਦਰਸ਼ਨ ਦੌਰਾਨ ਲਗਾਤਾਰ ਪੰਜ ਘੰਟੇ ਚੱਲੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਹਰਭਜਨ ਸਿੰਘ ਬੁੱਟਰ, ਅਤਿੰਦਰਪਾਲ ਸਿੰਘ ਘੱਗਾ, ਹਰਭਜਨ ਸਿੰਘ ਧੂਹੜ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਾਸਮਤੀ ਦੇ ਆ ਰਹੇ ਟਰੱਕਾਂ ਨੂੰ ਰੋਕਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਪਰ ਸਰਕਾਰ ਜਾਣਬੁੱਝ ਕੇ ਪੁਲੀਸ ਦੇ ਸਹਾਰੇ ਵਪਾਰੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਲੱਖਾ ਸਧਾਣਾ ਦਾ ਨਾਮ ਲਏ ਬਗੈਰ ਉਨ੍ਹਾਂ ਕਿਹਾ ਕਿ ਕੁਝ ਬਾਹਰੀ ਤਾਕਤਾਂ ਜਾਣਬੁੱਝ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹਨ ਪਰ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਨੂੰ ਸਫ਼ਲ ਨਹੀਂ ਹੋਣ ਦੇਵੇਗਾ। ਇਸ ਦੌਰਾਨ ਪ੍ਰਸ਼ਾਸਨ ਦੇ ਯਤਨਾਂ ਨਾਲ ਮਾਮਲੇ ਨੂੰ ਹੱਲ ਕਰਨ ਦੀ ਕਵਾਇਦ ਚੱਲਦੀ ਰਹੀ। ਦੂਜੇ ਪਾਸੇ ਵਪਾਰੀਆਂ ਵੱਲੋਂ ਆੜ੍ਹਤੀ ਅਤੇ ਸੇਲਾ ਪਲਾਂਟ ਦੇ ਮਾਲਕਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਮਗਰੋਂ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ। ਵਪਾਰੀ ਆਗੂ ਸੁਰਿੰਦਰ ਪੈਦ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਤਰਲੋਚਨ ਸਿੰਘ ਸ਼ੇਰਗੜ੍ਹ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਮੌਕੇ ਉੱਤੇ ਪਹੁੰਚ ਕੇ ਕਿਸਾਨਾਂ ਨੂੰ ਖਰੀਦ ਸ਼ੁਰੂ ਕਰਨ ਦਾ ਭਰੋਸਾ ਦਿੱਤੇ ਜਾਣ ਮਗਰੋਂ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰਦਿਆਂ ਜਾਮ ਖੋਲ੍ਹ ਦਿੱਤਾ ਗਿਆ ਹੈ।

ਪੰਜਾਬ ਹਰਿਆਣਾ ਬਾਰਡਰ ਉੱਤੇ ਪੁਲੀਸ ਨੇ ਚੈਕਿੰਗ ਲਈ ਰੋਕੇ ਬਾਸਮਤੀ ਦੇ ਟਰੱਕ

ਪੰਜਾਬ ਸਰਕਾਰ ਵੱਲੋਂ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਸਖ਼ਤੀ ਨਾਲ ਰੋਕੇ ਜਾਣ ਲਈ ਚੁੱਕੇ ਕਦਮਾਂ ਦੇ ਚੱਲਦਿਆਂ ਐਤਵਾਰ ਤੜਕਸਾਰ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪੰਜਾਬ ਹਰਿਆਣਾ ਸਰਹੱਦ ਦੇ ਢਾਬੀਗੁੱਜਰਾਂ ਬਾਰਡਰ ਅਤੇ ਗੋਬਿੰਦਪੁਰਾ ਪੈਂਦ ਟੌਲ ਪਲਾਜ਼ਾ ਉਤੇ 90 ਦੇ ਕਰੀਬ ਟਰੱਕਾਂ ਨੂੰ ਪੁਲੀਸ ਨੇ ਨਾਕੇਬੰਦੀ ਕਰਕੇ ਰੋਕ ਲਿਆ ਸੀ। ਟਰੱਕ ਡਰਾਈਵਰਾਂ ਨੇ ਟੌਲ ਪਲਾਜ਼ੇ ਉੱਤੇ ਪੱਕਾ ਮੋਰਚਾ ਲਗਾ ਕੇ ਬੈਠੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਨਾਲ ਗੱਲਬਾਤ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੱਕਾਂ ਨੂੰ ਰੋਕਣ ਦਾ ਕੋਈ ਫ਼ੈਸਲਾ ਨਹੀਂ ਹੈ। ਉਪਰੰਤ ਟਰੱਕ ਡਰਾਈਵਆਂ ਨੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਧਮਕੀ ਦਿੱਤੀ। ਇਸ ਦੌਰਾਨ ਥਾਣਾ ਮੁਖੀ ਸ਼ੁਤਰਾਣਾ ਸ਼ਮਸ਼ੇਰ ਸਿੰਘ ਨੇ ਮੌਕੇ ਵਾਲੀ ਥਾਂ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਾਹਰਲੇ ਰਾਜਾਂ ਤੋਂ ਬਾਸਮਤੀ ਦੀ ਫ਼ਸਲ ਲੈ ਕੇ ਆ ਰਹੇ ਟਰੱਕਾਂ ਦੇ ਕਾਗਜ਼ ਵਗੈਰਾ ਚੈੱਕ ਕਰਨ ਮਗਰੋਂ ਟਰੱਕਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ