ਰਾਜਪੁਰਾ: ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਡੀਐੱਸਪੀ ਟਰੈਫਿਕ ਪੁਲੀਸ ਕਰਮਵੀਰ ਸਿੰਘ, ਡੀਐੱਸਪੀ ਰਾਜਪੁਰਾ ਸੁਰਿੰਦਰ ਮੋਹਨ ਅਤੇ ਇੰਸਪੈਕਟਰ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਬਸੰਤਪੁਰਾ ਨੇੜੇ ਹਾਈਵੇਅ ’ਤੇ ਤੇਜ਼ ਰਫ਼ਤਾਰ ਵਾਲੇ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਗਈ। ਡੀਐੱਸਪੀ ਸੁਰਿੰਦਰ ਮੋਹਨ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ 23 ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਾਰ ਚਾਲਕਾਂ ਨੂੰ ਮਿਥੀ ਸਪੀਡ ਅਨੁਸਾਰ ਵਾਹਨ ਚਲਾਉਣ ਲਈ ਪ੍ਰੇਰਿਆ ਤਾਂ ਕਿ ਤੇਜ਼ ਰਫ਼ਤਾਰ ਕਾਰਨ ਵਾਪਰਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਾਕਾਬੰਦੀ ਜਾਰੀ ਰਹੇਗੀ। -ਪੱਤਰ ਪ੍ਰੇਰਕ