ਪਟਿਆਲਾ: ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣਗੇ। ਸਮਾਗਮ ਦੀਆਂ ਤਿਆਰੀਆਂ ਲਈ ਪ੍ਰਸਾਸ਼ਨ ਪੱਬਾਂ ਭਰ ਹੋਇਆ ਫਿਰਦਾ ਹੈ। ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ, ਏਡੀਸੀ ਪੂਜਾ ਸਿਆਲ ਗਰੇਵਾਲ ਨੇ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ’ਤੇ ਜੋਰ ਦਿੱਤਾ। ਇਸ ਮੌਕੇ ਏਡੀਸੀ (ਵਿਕਾਸ) ਪ੍ਰੀਤੀ ਯਾਦਵ,ਐਸ.ਡੀ.ਐਮ.ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਪੀ ਵਰੁਣ ਸ਼ਰਮਾ ਅਤੇ ਪਲਵਿੰਦਰ ਚੀਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਰੈਲੀ ਵੀ ਕੱਢੀ ਗਈ ਤੇ ਸ੍ਰੀ ਚੀਮਾ ਨੇ ਲੋਕਾਂ ਨੂੰਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।
-ਖੇਤਰੀ ਪ੍ਰਤੀਨਿਧ