ਖੇਤਰੀ ਪ੍ਰਤੀਨਿਧ
ਪਟਿਆਲਾ, 24 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 25 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਬੇਟੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਅਤੇ ਰਾਜ ਪੱਧਰੀ ਮੈਗਾ ਸਵੈ-ਰੁਜ਼ਗਾਰ ਲੋਨ ਮੇਲੇ ’ਚ ਪ੍ਰਧਾਨਗੀ ਕਰਨ ਪੁੱਜਣਗੇ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ’ ਅਧੀਨ ਰੁਜ਼ਗਾਰ ਹਾਸਲ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਸ਼ਲਾਘਾ ਪੱਤਰ ਅਤੇ ਜ਼ਿਲ੍ਹੇ ਦੇ ਪਿੰਡਾਂ ਤੋਂ ਪੁੱਜੀਆਂ ਲੜਕੀਆਂ ਨੂੰ ਤੋਹਫ਼ੇ ਵੰਡ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨਗੇ।