‘ਆਪ’ ਦੇ ਯਤਨਾਂ ਸਦਕਾ ਸ਼ਹਿਰ ਦੀ ਦਿੱਖ ਬਦਲੀ: ਸ਼ੇਰਮਾਜਰਾ
‘ਆਪ’ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘਚੰਦ ਸ਼ੇਰਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦਾ ਸਰਵ ਪੱਖੀ ਵਿਕਾਸ ਅਤੇ ਸੁਧਾਰ ਕਰਨ ਲਈ ਕਾਰਵਾਈਆਂ ਜੰਗੀ ਪੱਧਰ ’ਤੇ ਜਾਰੀ ਹਨ। ਅੱਜ ਇਥੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ...
Advertisement
‘ਆਪ’ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘਚੰਦ ਸ਼ੇਰਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦਾ ਸਰਵ ਪੱਖੀ ਵਿਕਾਸ ਅਤੇ ਸੁਧਾਰ ਕਰਨ ਲਈ ਕਾਰਵਾਈਆਂ ਜੰਗੀ ਪੱਧਰ ’ਤੇ ਜਾਰੀ ਹਨ। ਅੱਜ ਇਥੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ‘ਆਪ’ ਕਾਰਕੁਨਾਂ ਨਾਲ ਜਨਰਲ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਲਈ ਆਖਿਆ। ਇਸ ਮੌਕੇ ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੂਬਾਈ ਆਗੂ ਬਚਿੱਤਰ ਸਿੰਘ, ਖੁਸ਼ਿਵੰਦਰ ਕਪਿਲਾ ਮੌਜੂਦ ਸਨ।
Advertisement
Advertisement