ਰਾਜਪੁਰਾ: ਲਾਇਨਜ਼ ਕਲੱਬ ਦੇ ਆਗੂਆਂ ਸੁਰਿੰਦਰ ਮੁਖੀ, ਰਾਕੇਸ਼ ਵਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ ਵਿੱਚ ਕੋਵਿਡ-19 ਮਹਾਮਾਰੀ ਤੋਂ ਬਚਾਓ ਲਈ ਟਾਊਨ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰਾਹਗੀਰਾਂ ਨੂੰ 1500 ਮਾਸਕ ਵੰਡੇ ਗਏ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਹੋਰਨਾਂ ਆਗੂਆਂ ਨੇ ਟਾਊਨ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਰੋਨਾਵਾਇਰਸ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਿਨੋਦ ਟੰਡਨ, ਵਪਾਰ ਮੰਡਲ ਦੇ ਸਕੱਤਰ ਮਨਮੋਹਨ ਸਚਦੇਵਾ, ਦਇਆ ਸਿੰਘ, ਸਤੀਸ਼ ਮੈਦਾਨ, ਪੂਰਨ ਵਰਮਾ, ਸਤੀਸ਼ ਕਿੰਗਰ ਅਤੇ ਨਰਿੰਦਰ ਪਾਲੀ ਸਮੇਤ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ। -ਪੱਤਰ ਪ੍ਰੇਰਕ