ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 30 ਜੁਲਾਈ
ਸਾਰਥਕ ਰੰਗਮੰਚ ਪਟਿਆਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪ੍ਰੋ. ਅਜਮੇਰ ਸਿੰਘ ਔਲਖ ਦਾ ਲਿਖਿਆ ਨਾਟਕ ‘ਸਿੱਧਾ ਰਾਹ ਵਿੰਗਾ ਬੰਦਾ’ ਪੇਸ਼ ਕੀਤਾ ਗਿਆ। ਇਸ ਦਾ ਨਿਰਦੇਸ਼ਨ ਰੰਗਮੰਚ ਦੇ ਰੰਗਕਰਮੀ ਡਾ. ਲੱਖਾ ਲਹਿਰੀ ਨੇ ਕੀਤਾ। ਨਾਟਕ ਰਾਜਨੀਤੀ ਦੇ ਮੌਜੂਦਾ ਹਾਲਤ ’ਤੇ ਕਰਾਰੀ ਚੋਟ ਕਰਦਾ ਹੈ। ਕਿਵੇਂ ਲੋਕਤੰਤਰ ਦੇ ਚਾਰ ਥੰਮ੍ਹ ਨਿਆਂਪਾਲਿਕਾ, ਵਿਧਾਨ ਪਾਲਿਕਾ, ਕਾਰਜਪਾਲਕਾ ਤੇ ਮੀਡੀਆ ਮੌਜੂਦਾ ਦੌਰ ਵਿੱਚ ਦੇਸ਼ ਨੂੰ ਢਾਅ ਲਾ ਰਹੇ ਹਨ। ਇਹ ਨਾਟਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ। ਕਲਾਕਾਰਾਂ ਵਿੱਚ ਡਾਲੀ ਦਲਜੀਤ, ਹਰਮੀਤ ਭੁੱਲਰ, ਫਤਹਿ ਸੋਹੀ, ਤੁਸ਼ਾਰ ਮੁੰਧ, ਦਮਨਪ੍ਰੀਤ, ਗੋਲੂ ਭੱਟਮਾਜ਼ਰਾ ਨੇ ਆਪਣੀਆਂ ਪ੍ਰਭਾਵਸ਼ਾਲੀ ਤਰੀਕੇ ਨਾਲ ਪੇਸ਼ ਕੀਤੀਆਂ। ਸੰਗੀਤ ਦੀ ਭੂਮਿਕਾ ਲਵਪ੍ਰੀਤ ਪੰਨੂ ਨੇ ਨਿਭਾਈ। ਇਸ ਨਾਟਕ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਕਲਾਕਾਰ ਡਾਲੀ ਦਲਜੀਤ ਅੱਜ ਯੂਨੀਵਰਸਿਟੀ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਵਿੱਚੋਂ ਅੱਜ ਸੇਵਾਮੁਕਤ ਹੋ ਰਹੇ ਹਨ।