ਪੱਤਰ ਪ੍ਰੇਰਕ
ਪਾਤੜਾਂ, 1 ਜੁਲਾਈ
ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰੋਨਾ ਪੀੜਤ ਇੱਕ ਮਰੀਜ਼ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ ਹੈ। ਪੀੜਤ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਰੋਨਾ ਪੀੜਤ ਨੌਜਵਾਨ ਦੇ ਪਿਤਾ ਬਲਵੰਤ ਸਿੰਘ ਵਾਸੀ ਅਤਾਲਾਂ ਨੇ ਦੱਸਿਆ ਕਿ ਉਸ ਦਾ ਲੜਕਾ ਕਰੋਨਾ ਪਾਜ਼ੇਟਿਵ ਸੀ, ਜਿਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕਰੋਨਾ ਕੇਅਰ ਸੈਂਟਰ ਤੋਂ ਫੋਨ ਉਸ ਨੂੰ ਦੋ ਦਿਨ ਪਹਿਲਾਂ ਫੋਨ ਆਇਆ ਕਿ ਉਸ ਦਾ ਲੜਕਾ ਸਵੇਰੇ ਹਸਪਤਾਲ ਵਿੱਚੋਂ ਬਿਨਾਂ ਦੱਸੇ ਕਿੱਧਰੇ ਚਲਾ ਗਿਆ ਹੈ। ਸਿਟੀ ਪੁਲੀਸ ਚੌਕੀ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਲੜਕੇ ਦੇ ਪਿਤਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ।