ਸਕੂਲਾਂ ਨੂੰ ਫੀਸਾਂ ਵਸੂਲਣ ਦੀ ਖੁੱਲ੍ਹ ਦੇਣ ਦੇ ਫੈ਼ਸਲੇ ਨੂੰ ਚੁਣੌਤੀ ਦੇਣ ਦਾ ਫੈ਼ਸਲਾ

ਸਕੂਲਾਂ ਨੂੰ ਫੀਸਾਂ ਵਸੂਲਣ ਦੀ ਖੁੱਲ੍ਹ ਦੇਣ ਦੇ ਫੈ਼ਸਲੇ ਨੂੰ ਚੁਣੌਤੀ ਦੇਣ ਦਾ ਫੈ਼ਸਲਾ

ਸਕੂਲਾਂ ਨੂੰ ਫੀਸ ਵਸੂਲਣ ਦੀ ਖੁੱਲ੍ਹ ਦੇਣ ਦੇ ਫੈਸਲੇ ਸਬੰਧੀ ਖੁਲਾਸਾ ਕਰਦੇ ਹੋਏ ਆਲ ਇੰਡੀਆ ਪੇਰੈਂਟਸ ਐਸੋਸੀਏਸ਼ਨ ਦੇ ਆਗੂ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 1 ਜੁਲਾਈ

ਨਿੱਜੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਸਕੂਲਾਂ ਦਰਮਿਆਨ ਫੀਸ ਲੈਣ ਦੇ ਚੱਲ ਰਹੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਨਿੱਜੀ ਸਕੂਲਾਂ ਨੂੰ ਤਾਲਾਬੰਦੀ ਦੇ ਸਮੇਂ ਦੌਰਾਨ ਟਿਊਸ਼ਨ ਅਤੇ ਦਾਖਲਾ ਫੀਸ ਲੈਣ ਦੀ ਖੁੱਲ੍ਹ ਦੇਣ ਸਬੰਧੀ ਫੈਸਲੇ ਨੂੰ ਆਲ ਪੇਰੈਂਟਸ ਐਸੋਸੀਏਸ਼ਨ ਵੱਲੋਂ ਅਗਲੇ ਹਫਤੇ ਰਿਊ ਪਟੀਸ਼ਨ ਰਾਹੀਂ ਡਬਲ ਬੈਂਚ ਕੋਲ ਚੁਣੌਤੀ ਦਿੱਤੀ ਜਾਵੇਗੀ।

ਇਸ ਗੱਲ ਦੀ ਜਾਣਕਾਰੀ ਆਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੌਲੀ, ਬਲਜਿੰਦਰ ਸਿੰਘ ਅਬਦਲਪੁਰ, ਸੁਰਿੰਦਰ ਸਿੰਘ ਬੰਟੀ ਖਾਨਪੁਰ ਅਤੇ ਸ਼ਿਵ ਕੁਮਾਰ ਭੂਰਾ ਸਮੇਤ ਐਸੋਸੀਏਸ਼ਨ ਦੇ ਹੋਰਨਾਂ ਆਗੂਆਂ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਫੈਸਲੇ ਦਾ ਉਹ ਸਤਿਕਾਰ ਕਰਦੇ ਹਨ ਪਰ ਅਦਾਲਤ ਵੱਲੋਂ ਫੀਸਾਂ ਸਬੰਧੀ ਪੇਰੈਂਟਸ ਖ਼ਿਲਾਫ਼ ਜੋ ਫੈਸਲਾ ਆਇਆ ਹੈ, ਉਹ ਇਸ ਸਬੰਧੀ ਮਾਪਿਆਂ ਨੂੰ ਇਨਸਾਫ ਦੁਆਉਣ ਲਈ ਅਦਾਲਤ ਦੇ ਡਬਲ ਬੈਂਚ ਕੋਲ ਅਗਲੇ ਹਫਤੇ ਅਪੀਲ ਕਰਨਗੇ।

ਲੋੜ ਪੈਣ ’ਤੇ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਲਿਜਾਇਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ ਅਦਾਲਤ ਵਿੱਚ ਮਾਪਿਆਂ ਦੇ ਪੱਖ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ। ਜਿਸ ਤੋਂ ਜਾਪਦਾ ਹੈ ਕਿ ਸਰਕਾਰ ਨਿੱਜੀ ਸਕੂਲ ਪ੍ਰਬੰਧਕਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਚਾਹੇ ਤਾਂ ਕੋਈ ਵੀ ਨਵਾਂ ਕਾਨੂੰਨ ਬਣਾ ਸਕਦੀ ਹੈ ਤੇ ਆਰਡੀਨੈਂਸ ਵੀ ਲਿਆ ਸਕਦੀ ਹੈ। ਆਗੂਆਂ ਨੇ ਫਿਰ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ ਪਰ ਕਾਨੂੰਨ ਅਨੁਸਾਰ ਮਾਪਿਆਂ ਨੂੰ ਇਨਸਾਫ ਦੁਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All