ਖੇਤਰੀ ਪ੍ਰਤੀਨਿਧ
ਪਟਿਆਲਾ, 27 ਜੁਲਾਈ
ਪੰਜਾਬ ਸਟੇਟ ਕਰਮਚਾਰੀ ਦਲ ਦਾ ਇਕ ਵਫ਼ਦ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠਾਂ ਅੱਜ ਇਥੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ, ਜਿਨ੍ਹਾਂ ਨੇ ਕਰਮਚਾਰੀਆਂ ਦੀਆਂ ਲੰਬੇ ਅਰਸੇ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਦੀ ਪੂਰਤੀ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ, ਜਿਸ ’ਚ ਠੇਕਾ ਆਧਾਰਤ ਅਤੇ ਆਊਟਸੋਰਸਿੰਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਕੀਤੀ। ਪੁੱਡਾ ’ਚ ਮਹਿਲਾ ਮੁਲਾਜ਼ਮਾਂ ਤੋਂ 5 ਵਜੇ ਤੋਂ ਬਾਅਦ ਵੀ ਡਿਊਟੀ ਕਰਵਾਉਣ ’ਤੇ ਰੋਕ ਲਾਉਣ ਦੀ ਮੰਗ ਵੀ ਰੱਖੀ ਗਈ।