ਉੱਤੋਂ ਆਈ ਜੰਞ, ਵਿੰਨੋ ਕੁੜੀ ਦੇ ਕੰਨ

ਉੱਤੋਂ ਆਈ ਜੰਞ, ਵਿੰਨੋ ਕੁੜੀ ਦੇ ਕੰਨ

ਖ਼ਰੀਦ ਕੇਂਦਰ ’ਚ ਝੋਨੇ ਦੇ ਢੇਰ ਲੱਗਣ ਤੋਂ ਬਾਅਦ ਫੜ੍ਹ ਪੱਕੇ ਕਰਨ ਦਾ ਚੱਲ ਰਿਹਾ ਕੰਮ।

ਸਮਾਣਾ (ਸੁਭਾਸ਼ ਚੰਦਰ): ਸਮਾਣਾ ਦੀ ਅਨਾਜ ਮੰਡੀ ਤੇ ਖਰੀਦ ਕੇਂਦਰਾਂ ’ਚ ਲੱਖਾਂ ਕੁਇੰਟਲ ਜੀਰੀ ਦੀ ਆਮਦ ਹੋ ਰਹੀ ਹੈ। ਪਰ ਪਿੰਡ ਢੈਂਠਲ ਦੇ ਖਰੀਦ ਕੇਂਦਰ ’ਚ ਫੜ੍ਹ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ। ਉੱਧ, ਕਿਸਾਨ ਜੀਰੀ ਦੀ ਫਸਲ ਨੂੰ ਖਰੀਦ ਕੇਂਦਰ ’ਚ ਸੁੱਟਣ ਲਈ ਥਾਂ ਨਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪਿੰਡ ਢੈਂਠਲ ਦੇ ਖਰੀਦ ਕੇਂਦਰ ਦਾ ਫਰਸ਼ ਕਾਫੀ ਨੀਵਾਂ ਹੋਣ ਕਾਰਨ ਪਾਣੀ ਖੜ੍ਹ ਜਾਂਦਾ ਸੀ। ਇਸ ਦਿੱਕਤ ਨੂੰ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ 23 ਲੱਖ ਰੁਪਏ ਦੀ ਲਾਗਤ ਨਾਲ ਫੜ੍ਹ ਤਿਆਰ ਕਰਨ ਲਈ ਕੰਮ ਸ਼ੁਰੂ ਕਰਵਾਇਆ ਸੀ ਜੋ ਸਤੰਬਰ ਮਹੀਨੇ ਤੱਕ ਪੂਰਾ ਕਰਨਾ ਸੀ। ਪਰ ਖਰੀਦ ਕੇਂਦਰ ’ਚ ਕਾਫੀ ਜੀਰੀ ਆਉਣ ਦੇ ਬਾਵਜੂਦ ਕੰਮ ਅੱਧ-ਵਿਚਾਲੇ ਹੀ ਲਟਕਿਆ ਪਿਆ ਹੈ। ਇਸ ਸੰਬਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੁਮਨ ਸਿੰਘ ਵਿਰਕ ਨੇ ਫੜ੍ਹ ਦਾ ਕੰਮ ਲੇਟ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੰਬਧਤ ਅਫਸਰਾਂ ਨੂੰ ਨੋਟਿਸ ਜਾਰੀ ਕਰਕੇ ਕੰਮ ਜਲਦੀ ਕਰਨ ਲਈ ਕਿਹਾ ਗਿਆ ਹੈ। ਇਸ ਸੰਬਧੀ ਜਦੋਂ ਐਸ.ਡੀ.ਓ. ਚਰਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਮਿੱਟੀ ਪਾਉਣ ਵਿਚ ਦੇਰੀ ਕੀਤੇ ਜਾਣ ਕਾਰਨ ਫੜ੍ਹਾਂ ਦਾ ਫਰਸ਼ ਲਗਾਉਣ ਦਾ ਕੰਮ ਲੇਟ ਹੋਇਆ ਹੈ। ਜਿਸ ਨੂੰ ਜਲਦੀ ਹੀ ਮੁੰਕਮਲ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...