ਟਾਵਰ ’ਤੇ ਚੜ੍ਹੇ ਈਟੀਟੀ ਅਧਿਆਪਕ ਨੇ ਖ਼ੁਦ ਲਈ ਮੌਤ ਮੰਗੀ

ਟਾਵਰ ’ਤੇ ਚੜ੍ਹੇ ਈਟੀਟੀ ਅਧਿਆਪਕ ਨੇ ਖ਼ੁਦ ਲਈ ਮੌਤ ਮੰਗੀ

ਟ੍ਰਿਬਿਊਨ ਨਿਊਜ਼ ਸਰਵਿਸ

ਪਟਿਆਲਾ, 20 ਜੂਨ

ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦੇ ਮੱਦੇਨਜ਼ਰ ਇੱਥੇ ਪਿਛਲੇ 92 ਦਿਨਾਂ ਤੋਂ ਮੋਬਾਈਲ ਟਾਵਰ ’ਤੇ ਚੜ੍ਹੇ ਇੱਕ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਨਿਯੁਕਤੀਆਂ ਦਾ ਵਿਰੋਧ ਕੀਤਾ ਹੈ। 260 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਸੁਰਿੰਦਰਪਾਲ ਨੇ ਇੱਕ ਵੀਡੀਓ ਵਿੱਚ ਕਿਹਾ, ‘‘ਮੈਂ ਜਿਊਣਾ ਨਹੀਂ ਚਾਹੁੰਦਾ, ਜਿੱਥੇ ਸਰਕਾਰ ਵਿਧਾਇਕ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦੋਂਕਿ ਪੜ੍ਹੇ-ਲਿਖੇ ਨੌਜਵਾਨ ਸੰਘਰਸ਼ ਦੇ ਰਾਹ ਪਏ ਹੋਏ ਹਨ।’’ ਅਧਿਆਪਕ ਸੁਰਿੰਦਰਪਾਲ ਨੇ ਮੌਤ ਆਉਣ ਤੱਕ ਮੋਬਾਈਲ ਟਾਵਰ ਉੱਤੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਹਾਲਾਂਕਿ, ਉਨ੍ਹਾਂ ਰਾਸ਼ਟਰਪਤੀ ਅਤੇ ਪੰਜਾਬ ਸਰਕਾਰ ਨੂੰ ਉਸ ਨੂੰ ਖ਼ੁਦ ਮੌਤ ਗਲ਼ ਲਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਵਾਲ ਕੀਤਾ, ‘‘ਮੁੱਖ ਮੰਤਰੀ ਉਨ੍ਹਾਂ ’ਤੇ ਤਰਸ ਕਿਉਂ ਨਹੀਂ ਖਾ ਰਹੇ?’’ ਜ਼ਿਕਰਯੋਗ ਹੈ ਕਿ ਸੁਰਿੰਦਰਪਾਲ ਬੀਐੱਡ ਪਾਸ ਅਧਿਆਪਕਾਂ ਨੂੰ 2364 ਈਟੀਟੀ ਅਸਾਮੀਆਂ ’ਤੇ ਭਰਤੀ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮੋਬਾਈਲ ਟਾਵਰ ਤੇ ਚੜ੍ਹ ਕੇ ਸੰਘਰਸ਼ ਕਰ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All