ਖੇਤਰੀ ਪ੍ਰਤੀਨਿਧ
ਪਟਿਆਲਾ, 26 ਅਗਸਤ
‘ਫਰਾਈਡੇਅ-ਡਰਾਈਡੇਅ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਸ਼ਹਿਰ ਦੀ ਲੱਕੜਮੰਡੀ, ਪਿੱਪਲ ਵਾਲੀ ਗਲੀ, ਰਾਘੋ ਮਾਜਰਾ, ਅਮਨ ਨਗਰ, ਦੀਪ ਨਗਰ, ਰਤਨ ਨਗਰ ਤੇ ਏਕਤਾ ਵਿਹਾਰ ਆਦਿ ਕਲੋਨੀਆਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜ੍ਹੇ ਸਰੋਤਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ 589 ਥਾਵਾਂ ਤੋਂ ਮੱਛਰਾਂ ਦਾ ਲਾਰਵਾ ਮਿਲਿਆ ਜਿਸ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਚਾਰ ਲੱਖ ਤੋਂ ਵੱਧ ਥਾਵਾਂ ’ਤੇ ਜਾਂਚ ਦੌਰਾਨ ਪੰਜ ਹਜ਼ਾਰ ਤੋਂ ਵੱਧ ਥਾਵਾਂ ਤੋਂ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ।