ਰਵੇਲ ਸਿੰਘ ਭਿੰਡਰ
ਪਟਿਆਲਾ,19 ਜਨਵਰੀ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ’ਚ ਮੀਡੀਆ ਦਾ ਅਹਿਮ ਰੋਲ ਹੈ। ਇਸ ਲਈ ਮੀਡੀਆ ਨੂੰ ਸਮਾਜ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ। ਉਹ ਅੱਜ ਇੱਥੇ ਚੜ੍ਹਦੀਕਲਾ ਗਰੁੱਪ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਕਰਵਾਈ 8ਵੀਂ ਸਾਲਾਨਾ ਪੱਤਰਕਾਰਤਾ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ,ਚੇਅਰਮੈਨ ਜਗਜੀਤ ਸਿੰਘ ਦਰਦੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ। ਸ੍ਰੀ ਦਰਦੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਚੰਗੀ ਸੋਚ ਰੱਖ ਕੇ ਕਲਮ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀਮਤੀ ਜਸਵਿੰਦਰ ਕੌਰ ਦਰਦੀ, ਡਾ. ਇੰਦਰਪ੍ਰੀਤ ਕੌਰ, ਡਾਇਰੈਕਟਰ ਜੇ.ਪੀ. ਸਿੰਘ, ਸਤਬਿੀਰ ਸਿੰਘ ਦਰਦੀ, ਅੰਮਿ੍ਤਪਾਲ ਸਿੰਘ, ਡਾ. ਹਰਜਿੰਦਰ ਸਿੰਘ ਵਾਲੀਆ, ਜਗਜੀਤ ਸਿੰਘ ਕੋਹਲੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀਇੰਦਰ ਸਿੰਘ ਮੱਕੜ, ਹਰਦੀਪ ਸਿੰਘ, ਦਰਸ਼ਨ ਸਿੰਘ ਦਰਸ਼ਕ ਅਤੇ ਪੱਤਰਕਾਰ ਭਾਈਚਾਰਾ ਸ਼ਾਮੂਲ ਹੋਇਆ।