ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨੇ ’ਚ ਤਨਖਾਹਾਂ ਦਾ ਮੁੱਦਾ ਗੂੰਜਿਆ

ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨੇ ’ਚ ਤਨਖਾਹਾਂ ਦਾ ਮੁੱਦਾ ਗੂੰਜਿਆ

ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰ।

ਰਵੇਲ ਸਿੰਘ ਭਿੰਡਰ
ਪਟਿਆਲਾ, 7 ਮਈ

ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਦਫ਼ਤਰ ਅੱਗੇ ਤਨਖਾਹਾਂ ਦੀ ਅਦਾਇਗੀ ਵਿੱਚ ਦੇਰੀ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਅਤੇ ਯੂਨੀਵਰਸਿਟੀ ਨੂੰ ਲੋੜੀਂਦੀ ਜਾਂ ਐਲਾਨੀ ਗਈ ਗਰਾਂਟ ’ਚ ਦੇਰੀ ਦੇ ਮਾਮਲੇ ‘ਚ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅੱਜ ਦੂਜੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਹੋਰ ਮੰਗਾਂ ਤੋਂ ਇਲਾਵਾ ਤਨਖਾਹਾਂ ਦੀ ਦੇਰੀ ਦਾ ਮਾਮਲਾ ਵਧੇਰੇ ਕਰਕੇ ਗੂੰਜਦਾ ਰਿਹਾ। ਪ੍ਰਦਰਸ਼ਨਕਾਰੀਆਂ ਦਾ ਗਿਲਾ ਸੀ ਕਿ ਤਨਖਾਹਾਂ ਵਿੱਚ ਦੇਰੀ ਦਾ ਮਾਮਲਾ ਹੱਲ ਨਹੀ ਹੋ ਰਿਹਾ ਤੇ ਹੁਣ ਵੀ ਮਾਰਚ ਅਪਰੈਲ ਦੋ ਮਹੀਨਿਆਂ ਦੀ ਤਨਖਾਹ ਲਟਕੀ ਹੋਈ ਹੈ। ਧਰਨੇ ਨੂੰ ਸੰਬੋਧਨ ਦੌਰਾਨ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਨੇ ਆਖਿਆ ਕਿ ਯੂਨੀਵਰਸਿਟੀ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸਰਕਾਰ ਨੇ ਨਾ ਤਾਂ ਕੋਈ ਯੱਕਮੁਸ਼ਤ ਗਰਾਂਟ ਦਿੱਤੀ ਹੈ, ਨਾ ਹੀ ਬਜਟ ਵਿਚ ਐਲਾਨੀ 90 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਹੈ, ਅਤੇ ਨਾ ਹੀ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿਚ ਕੋਈ ਵਾਧਾ ਕੀਤਾ ਹੈ ਜਿਸ ਕਾਰਨ ਮਾਰਚ ਅਪਰੈਲ ਦੇ ਦੋ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਜਾਰੀ ਨਹੀਂ ਹੋ ਸਕੀ। ਡਾ. ਅਵਨੀਤ੍ਪਾਲ ਸਿੰਘ ਨੇ ਆਖਿਆ ਕਿ ਦੋ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਕਰੋਨਾ ਦੀ ਬਿਮਾਰੀ ਦੇ ਚੱਲਦਿਆਂ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਰੋਜ਼ਮਰਾ ਦੇ ਖਰਚੇ ਕਰਨੇ ਵੀ ਮੁਸ਼ਕਿਲ ਹੋ ਗਏ ਹਨ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਲਈ ਐਲਾਨ ਕੀਤੀ 90 ਕਰੋੜ ਰੁਪਏ ਦੀ ਗਰਾਂਟ ਤੁਰੰਤ ਜਾਰੀ ਕੀਤੀ ਜਾਵੇ ਤਾਂ ਕਿ ਦੋ ਮਹੀਨੇ ਦੀ ਲਟਕਦੀ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਹੋ ਸਕੇ।ਧਰਨੇ ਵਿੱਚ ਡਾ ਰਾਜਦੀਪ ਸਿੰਘ, ਡਾ. ਮਨਿੰਦਰ ਸਿੰਘ, ਸੁਖਜਿੰਦਰ ਬੁੱਟਰ ਅਤੇ ਪੈਨਸ਼ਨਰਜ਼ ਵੱਲੋਂ ਗੁਰਚਰਨ ਸਿੰਘ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All