ਉਪ ਕੁਲਪਤੀ ਬਦਲਣ ਦੇ ਬਾਵਜੂਦ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਜਾਰੀ

ਪੰਜਾਬੀ ਯੂਨੀਵਰਸਿਟੀ ਦੇ ਨਾਂਹ ਪੱਖੀ ਰਵਈਏ ਖ਼ਿਲਾਫ਼ ਸੰਘਰਸ਼ ਹੋਰ ਮਘਾਉਣ ਦਾ ਐਲਾਨ

ਉਪ ਕੁਲਪਤੀ ਬਦਲਣ ਦੇ ਬਾਵਜੂਦ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਜਾਰੀ

ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦੇ ਉਪ ਕੁਲਪਤੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ।

ਰਵੇਲ ਸਿੰਘ ਭਿੰਡਰ

ਪਟਿਆਲਾ, 2 ਦਸੰਬਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਰੋਸ ਧਰਨਾ ਅੱਜ 91ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਤਨਖਾਹਾਂ, ਪੈਨਸ਼ਨਾਂ ਦਾ ਸਮੇਂ ਸਿਰ ਭੁਗਤਾਨ, ਯੂਨੀਵਰਸਿਟੀ ਨੂੰ ਵਿੱਤੀ ਗਰਾਂਟ ਅਤੇ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਦੀ ਬਹਾਲੀ ਦੀਆਂ ਮੰਗਾਂ ਨੂੰ ਉਭਾਰਿਆ ਜਾ ਰਿਹਾ ਹੈ। ਇਸ ਦੌਰਾਨ ਯੂਨੀਵਰਸਿਟੀ ਦੇ ਨਾਂਹ ਪੱਖੀ ਰਵਈਏ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖ ਕੇ ਹੋਰ ਭਖਾਉਣ ਦਾ ਫੈਸਲਾ ਵੀ ਲਿਆ ਗਿਆ। ਭਾਵੇਂ ਕਿ ਲੰਘੇ ਹਫ਼ਤੇ ਸਰਕਾਰ ਵੱਲੋਂ ਵਾਧੂ ਚਾਰਜ ਵਜੋਂ ਉਪ ਕੁਲਪਤੀ ਨਵੇਂ ਤਾਇਨਾਤ ਕਰ ਦਿੱਤੇ ਗਏ ਹਨ, ਪ੍ਰੰਤੂ ਇਸ ਦੇ ਬਾਵਜੂਦ ਉਪ ਕੁਲਪਤੀ ਦਫ਼ਤਰ ਅੱਗੇ ਰੋਸ ਧਰਨਾ ਪਹਿਲਾਂ ਵਾਂਗ ਹੀ ਜਾਰੀ ਹੈ। ਧਰਨੇ ਦੌਰਾਨ ਅਹਿਮ ਗੱਲ ਇਹ ਵੀ ਦੇਖਣ ਨੂੰ ਮਿਲੀ ਕਿ ਜਿਵੇਂ ਕਿ ਪਹਿਲੇ ਉਪ ਕੁਲਪਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ ਸੀ ਉਹ ਹੁਣ ਨਵੇਂ ਉਪ ਕੁਪਲਤੀ ਖ਼ਿਲਾਫ਼ ਵੀ ਜਾਰੀ ਹੈ। ਧਰਨੇ ਦਾ ਆਗਾਜ਼ ਹੀ ਅਸਲ ਵਿੱਚ ਨਾਅਰੇਬਾਜ਼ੀ ਨਾਲ ਹੋਇਆ। ਜ਼ਿਕਰਯੋਗ ਹੈ ਕਿ ਇਹ ਧਰਨਾ ਉਪ-ਕੁਲਪਤੀ ਦਫ਼ਤਰ ਅੱਗੇ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ, ਵਿੱਤੀ ਗਰਾਂਟ, ਤਨਖਾਹਾਂ ਅਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਤੇ ਵਿਦਿਆਰਥੀਆਂ ਦੀਆਂ ਫੀਸਾਂ ’ਚ ਵਾਧੇ ਖ਼ਿਲਾਫ਼ ਲਗਾਇਆ ਜਾ ਰਿਹਾ ਹੈ। ਧਰਨੇ ਵਿੱਚ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਵਿੱਤੀ ਹਾਲਤ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਯਤਨ ਨਹੀਂ ਕੀਤੇ ਜਾ ਰਹੇ। ਉਨ੍ਹਾਂ ਆਖਿਆ ਕਿ ਗ਼ਰੀਬ ਲੋਕਾਂ ਨੂੰ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਪਰ ਸਮੇਂ ਦੀਆਂ ਸਰਕਾਰਾਂ ਇਸ ਜ਼ਿੰਮੇਵਾਰੀ ਤੋਂ ਲਗਾਤਾਰ ਭੱਜ ਰਹੀਆਂ ਹਨ ਜਿਸ ਸਦਕਾ ਸਿੱਖਿਆ ਸੰਸਥਾਵਾਂ ਨੂੰ ਇਸ ਤਰ੍ਹਾਂ ਦੀਆਂ ਵਿੱਤੀ, ਖ਼ੁਦਮੁਖ਼ਤਿਆਰੀ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਅਸਰ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦਾ ਹੈ।

ਪੂਟਾ ਦੇ ਮੀਤ ਪ੍ਰਧਾਨ ਡਾ. ਮਨਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਫਾਸ਼ੀਵਾਦੀ ਏਜੰਡੇ ਤਹਿਤ ਹੀ ਉਚੇਰੀ ਸਿੱਖਿਆ ਦਾ ਘਾਣ ਹੋ ਰਿਹਾ ਹੈ, ਉਸ ਦਾ ਧਰਮ ਨਿਰਪੱਖ ਚਰਿੱਤਰ ਖ਼ਤਮ ਹੋ ਰਿਹਾ ਹੈ, ਜੋ ਕਿ ਸਮਾਜ ਲਈ ਅਤੇ ਸਿੱਖਿਅਕ ਅਦਾਰਿਆਂ ਲਈ ਵੱਡਾ ਖ਼ਤਰਾ ਹੈ। ਇਸ ਧਰਨੇ ਵਿਚ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ, ਸਕੱਤਰ ਡਾ. ਅਵਨੀਤ ਪਾਲ ਸਿੰਘ, ਮੀਤ ਪ੍ਰਧਾਨ ਡਾ. ਮਨਿੰਦਰ ਸਿੰਘ, ਜੁਆਇੰਟ ਸਕੱਤਰ-ਕਮ-ਖ਼ਜ਼ਾਨਚੀ ਡਾ. ਬਲਰਾਜ ਸਿੰਘ, ਪੂਟਾ ਮੈਂਬਰ ਡਾ. ਪਰਮਵੀਰ ਸਿੰਘ, ਡਾ. ਰਜਿੰਦਰ ਸਿੰਘ, ਡਾ. ਖੁਸ਼ਦੀਪ ਗੋਇਲ, ਡਾ. ਪਰਨੀਤ ਕੌਰ, ‘ਏ’ ਕਲਾਸ ਯੂਨੀਅਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਿੱਧੂ ਬੱਬੀ ਅਤੇ ਸਕੱਤਰ ਜਰਨੈਲ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਲਾਜਪਤ ਰਾਏ, ਕਰਮਚਾਰੀ ਸੰਘ ਤੋਂ ਧਰਮਿੰਦਰ ਪੰਨੂੰ, ਜਗਤਾਰ ਸਿੰਘ ਤੇ ਅਵਤਾਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All