ਵੀਸੀ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਭਖ਼ਿਆ

ਵੀਸੀ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਭਖ਼ਿਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਦਿੱਤਾ ਗਿਆ ਰੋਸ ਧਰਨਾ।

ਰਵੇਲ ਸਿੰਘ ਭਿੰਡਰ 
ਪਟਿਆਲਾ, 29 ਅਕਤੂਬਰ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 69ਵੇਂ ਦਿਨ ਵੀ ਜਾਰੀ ਰਿਹਾ। ਜੁਆਇੰਟ ਐਕਸ਼ਨ ਕਮੇਟੀ ਜੋ ਯੂਨੀਵਰਸਿਟੀ ਦੀ ਖੁਦਮੁਖਤਿਆਰੀ, ਵਿੱਤੀ ਗ੍ਰਾਂਟ, ਤਨਖਾਹਾਂ ਅਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਤੇ ਵਿਦਿਆਰਥੀਆਂ ਦੀਆਂ ਫੀਸਾਂ ਦੀ ਬੜੌਤਰੀ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ।

 ਅੱਜ ਇਸ ਧਰਨੇ ਵਿੱਚ ਅਧਿਆਪਕਾਂ, ਕਰਮਚਾਰੀਆਂ, ਪੈਨਸ਼ਨਰਾਂ ਤੋਂ ਇਲਾਵਾ ਗੈਸਟ ਫੈਕਲਟੀ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਧਰਨੇ ਵਿੱਚ ਬੋਲਦੇ ਹੋਏ ਪੂਟਾ ਸਕੱਤਰ ਡਾ. ਅਵਨੀਤਪਾਲ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਯੂਨੀਵਰਸਿਟੀ ਨੂੰ ਵਿੱਤੀ ਗ੍ਰਾਂਟ ਦੀ ਅਦਾਇਗੀ ਲਈ ਕੋਈ ਉਪਰਾਲਾ ਕੀਤਾ ਜਾ ਰਿਹਾ। ਧਰਨੇ ਵਿੱਚ ਬੋਲਦੇ ਹੋਏ ਏ ਕਲਾਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗਰਿੰਦਰਪਾਲ ਸਿੰਘ ਨੇ ਆਖਿਆ ਕਿ ਵਾਈਸ ਚਾਂਸਲਰ ਨੂੰ ਆਪਣੇ ਦਫ਼ਤਰ ਆ ਕੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਲਝਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇ ਦਫ਼ਤਰ ਨਾ ਆਉਣ ਕਰਕੇ ਯੂਨੀਵਰਸਿਟੀ ਦਾ ਪ੍ਰਬੰਧ ਪੰਜਾਬ ਸਰਕਾਰ ਦੇ ਵਿੱਤੀ ਪ੍ਰਬੰਧ ਵਾਂਗ ਦਿਨੋ ਦਿਨ ਵਿਗੜਦਾ ਜਾ ਰਿਹਾ ਹੈ। ਪੂਟਾ ਦੇ ਕਾਰਜਕਾਰੀ ਮੈਂਬਰ ਡਾ. ਪ੍ਰਨੀਤ ਕੌਰ ਨੇ ਗੈਸਟ ਫੈਕਲਟੀ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਪੂਟਾ ਉਨ੍ਹਾਂ ਨੂੰ ਹੱਕ ਦਿਵਾਉਣ ਲਈ ਸਦਾ ਉਨ੍ਹਾਂ ਨਾਲ ਸਹਿਯੋਗ ਕਰੇਗੀ।  ਉਨ੍ਹਾਂ ਵਾਈਸ ਚਾਂਸਲਰ ਦੀ ਆਲੋਚਨਾ ਕਰਦੇ ਕਿਹਾ ਕਿ ਪਾਰਟ ਟਾਈਮ ਅਧਿਆਪਕਾਂ ਦੀ ਤਨਖਾਹ ਦੀ ਕਾਫੀ ਲੰਮੇ ਸਮੇਂ ਤੋਂ ਅਦਾਇਗੀ ਨਹੀਂ ਕੀਤੀ ਗਈ ਜੋ ਯੂਨੀਵਰਸਿਟੀ ਪ੍ਰਸ਼ਾਸਨ ਦੀ ਮੁਲਾਜ਼ਮਾਂ ਪ੍ਰਤੀ ਰਵਈਏ ਨੂੰ ਉਜਾਗਰ ਕਰਦੀ ਹੈ।  ਇਸ ਧਰਨੇ ਵਿੱਚ ਬੋਲਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਸਰਕਾਰ ਦੇ ਆਈਏਐੱਸ ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਅਤੇ ਸਰਕਾਰ ਵੱਲੋਂ ਵਿੱਤੀ ਗਰਾਂਟ ਨਾ ਮੁਹੱਈਆ ਕਰਵਾਉਣ ਨੂੰ ਮੰਦਭਾਗਾ ਕਰਾਰ ਦਿੱਤਾ।   

ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫੈਸਲਾ

ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਵਿੱਚ ਆਪਣੀਆਂ ਸੇਵਾਵਾਂ 12 ਮਹੀਨੇ ਕਰਵਾਉਣ ਤੇ ਪਿਛਲੇ ਸਾਲ ਤੋਂ ਰੁਕੀਆਂ ਤਨਖਾਹਾਂ ਰਿਲੀਜ ਕਰਵਾਉਣ ਸਬੰਧੀ  ਅਣਮਿੱਥੇ ਸਮੇਂ ਲਈ ਦਿਨ ਰਾਤ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਥੇ ਵਾਈਸ ਚਾਂਸਲਰ ਦਫ਼ਤਰ ਅੱਗੇ ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਪੂਰਾ ਸਾਲ ਲਾਗੂ ਕਰਵਾਉਣ ਤੇ  ਰੁਕੀਆਂ ਤਨਖਾਹਾਂ ਰਿਲੀਜ ਕਰਵਾਉਣ ਸਬੰਧੀ  ਅਣਮਿੱਥੇ ਸਮੇਂ ਲਈ ਦਿਨ ਰਾਤ ਦਾ ਧਰਨਾ ਅੱਜ ਤੀਜੇ ਦਿਨ ਵੀ ਭਖਿਆ ਰਿਹਾ। ਅਜਿਹੇ ਦੌਰਾਨ ਸੰਘਰਸ਼ੀ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ  ਤੋਂ ਰੋਸ ਮਾਰਚ ਸ਼ੁਰੂ ਕਰਕੇ ਨਾਅਰੇਬਾਜੀ ਕਰਦਿਆਂ ਪੂਰੀ ਯੂਨੀਵਰਸਿਟੀ ਦਾ ਮਾਰਚ ਕੀਤਾ ਗਿਆ। ਸੰਘਰਸ਼ੀ ਧਿਰ ਨੇ ਇਹ ਵੀ ਦੋਸ਼ ਮੜੇ ਕਿ ਤੀਜੇ  ਦਿਨ ਸੰਘਰਸ਼ ਦੌਰਾਨ ਅਥਾਰਟੀ ਵੱਲੋਂ ਮੰਗਾਂ ਮੰਨਣ ਦੀ ਬਜਾਇ ਅਥਾਰਟੀ  ਦੁਆਰਾ ਕੱਢੇ ਜਾਣ ਦੀਆਂ ਧਮਕੀਆਂ ਦਿੱਤੀਆਂ ਹਨ, ਜਿਸ ਨਾਲ ਅਧਿਆਪਕਾਂ ‘ਚ ਰੋਸ ਦੀ ਲਹਿਰ ਵਧ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All