28 ਸਤੰਬਰ ਨੂੰ ਅਨਾਜ ਮੰਡੀ ਬਰਨਾਲਾ ਪੁੱਜਣ ਦਾ ਸੱਦਾ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਬਾਲਦ ਕੈਂਚੀਆਂ ’ਤੇ ਧਰਨੇ ਦਿੱਤੇ ਗਏ। ਧਰਨਿਆਂ ਨੂੰ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਨਵਜੋਤ ਕੌਰ ਚੰਨੋਂ, ਜਗਤਾਰ ਸਿੰਘ ਲੱਡੀ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਸੰਬੋਧਨ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਅਨਾਜ ਮੰਡੀ ਬਰਨਾਲਾ ਪੁੱਜਣ ਦਾ ਸੱਦਾ ਦਿੱਤਾ। ਇਸੇ ਤਰ੍ਹਾਂ ਇੱਥੇ ਪੁਰਾਣੇ ਬੱਸ ਅੱਡੇ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਲਾਏ ਧਰਨੇ ਦੌਰਾਨ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋਂ ਨੇ ਸੰਬੋਧਨ ਕੀਤਾ।