ਪੱਤਰ ਪ੍ਰੇਰਕ
ਪਟਿਆਲਾ, 5 ਮਈ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੀ ਪ੍ਰਬੋਧ ਪ੍ਰੀਖਿਆ 12 ਮਈ ਨੂੰ ਲਈ ਜਾਵੇਗੀ।
ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਿਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 12 ਮਈ (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ 6 ਮਈ ਹੈ।
ਇਸ ਪ੍ਰੀਖਿਆ ਦੀ ਫ਼ੀਸ 2000 ਰੁਪਏ ਹੈ, ਜੋ ਨਕਦ ਵਸੂਲ ਕੀਤੀ ਜਾਵੇਗੀ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 ’ਤੇ ਸੰਪਰਕ ਕੀਤਾ ਜਾ ਸਕਦਾ ਹੈ।