ਧੂਰੀ: ਸੰਗਰੂਰ-ਮਾਲੇਰਕੋਟਲਾ ਮੁੱਖ ਮਾਰਗ ’ਤੇ ਸੜਕ ਦੇ ਦੋਵੇਂ ਪਾਸੇ ਬਰਸਾਤੀ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਸੜਕ ਉੱਪਰ ਪਾਣੀ ਖੜ੍ਹਨ ਸਬੰਧੀ ਮਿਲੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਨਾਨਕਸਰ ਗੁਰਦੁਆਰੇ ਤੋਂ ਲੈ ਕੇ ਮਾਲੇਰਕੋਟਲਾ ਬਾਈਪਾਸ ਤੱਕ ਅੱਜ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਬਣਾਈ ਟੀਮ ਤਹਿਤ ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਗਰਗ ਤੇ ਹੋਰਾਂ ਨੇ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਈ। ਸ੍ਰੀ ਗਰਗ ਨੇ ਦੱਸਿਆ ਕਿ ਜੇਸੀਬੀ ਅਤੇ ਟੈਂਕਰਾਂ ਰਾਹੀਂ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਸਿਸਟਮ ਪਾਉਣ ਦਾ ਕੰਮ ਵੀ ਲਗਪਗ ਪੂਰਾ ਹੋ ਚੁੱਕਾ ਹੈ ਅਤੇ ਜਲਦ ਹੀ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲ ਪ੍ਰਧਾਨ ਸੰਦੀਪ ਤਾਇਲ, ਹਰਸਿਮਰਨਜੀਤ ਸਿੰਘ ਬੱਗਾ, ਇੰਦਰਜੀਤ ਸਿੰਘ ਮਰਾਹੜ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਬਲਰਾਜ ਸਿੰਘ ਜੇਈ ਪੀਡਬਲਿਊਡੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ