ਦੇਵੀਗੜ੍ਹ: ਹਲਕਾ ਸਨੌਰ ਦੇ ਪਿੰਡ ਭੁਨਰਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਮਾਰਤ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ 12 ਲੱਖ ਦੀ ਲਾਗਤ ਨਾਲ ਨਵੀਂ ਇਮਾਰਤ ਬਣਾਈ ਜਾ ਰਹੀ ਹੈ ਜਿਸ ਦਾ ਨੀਂਹ ਪੱਥਰ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭੁਨਰਹੇੜੀ ਸਕੂਲ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਗੁਰਮੀਤ ਬਿੱਟੂ, ਕਾਰਜਕਾਰੀ ਪ੍ਰਿੰਸੀਪਲ ਕੂਲਸ਼ਨ ਸੈਣੀ, ਮਾਸਟਰ ਹਰਚਰਨ ਸਿੰਘ ਤੇ ਸਵਰਨਜੀਤ ਸਿੰਘ ਗਿਨੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ