ਦਰਸ਼ਨ ਮਿੱਠਾ
ਰਾਜਪੁਰਾ, 24 ਅਕਤੂਬਰ
ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਸਥਾਨਕ ਸ਼ਹਿਰ ਦੇ 5 ਵਾਰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਿਸਟਮ ਦੇ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਬੰਧੀ ਉਕਤ ਵਾਰਡਾਂ ਵਿਚ ਕੀਤੇ ਸਮਾਗਮਾਂ ਵਿਚ ਵਿਧਾਇਕ ਕੰਬੋਜ ਨੇ ਦੱਸਿਆ ਕਿ 5 ਵਾਰਡਾਂ ਵਿੱਚ 41 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਨਹਿਰੀ ਪਾਣੀ ਦੀ ਸਪਲਾਈ ਅਤੇ ਅੰਡਰ ਗਰਾਊਂਡ ਸੀਵਰੇਜ ਸਿਸਟਮ ਦੇ ਲਈ ਪਾਈਪਾਂ ਪਾਉਣ ਦੇ ਕੰਮਾਂ ਦੀ ਅੱਜ ਤੋਂ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਹ ਕਾਰਜ ਮਿਸਾਲੀ ਸਮੇਂ ਵਿਚ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਜਪੁਰਾ ਸ਼ਹਿਰ ਨੂੰ ਵਿਕਾਸ ਕਾਰਜਾਂ ਪੱਖੋਂ ਪੰਜਾਬ ਸੂਬੇ ਦਾ ਨੰਬਰ 1 ਬਣਾਉਣ ਦਾ ਸੁਪਨਾ ਹੈ ਤੇ ਜਿਸ ਨੂੰ ਪੂਰਾ ਕਰਨ ਦੇ ਲਈ ਉਹ ਤੇ ਉਨ੍ਹਾਂ ਦੀ ਟੀਮ ਦਿਨ-ਰਾਤ ਮਿਹਨਤ ਕਰ ਰਹੇ ਨੇ। ਇਸ ਮੌਕੇ ਹਲਕਾ ਘਨੌਰ ਵਿਧਾਇਕ ਮਦਨ ਲਾਲ ਜਲਾਲਪੁਰ, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਸਮੇਤ ਹੋਰ ਕਾਂਗਰਸ ਪਾਰਟੀ ਵਰਕਰ ਹਾਜ਼ਰ ਸਨ।
ਫ਼ੋਟੋ ਕੈਪਸ਼ਨ:–ਸੀਵਰੇਜ ਸਿਸਟਮ ਦੇ ਕੰਮਾਂ ਦਾ ਨੀਂਹ ਪੱਥਰ ਰੱਖਦੇ ਹੋਏ ਹਰਦਿਆਲ ਸਿੰਘ ਕੰਬੋਜ।