ਨੌਜਵਾਨਾਂ ਦੇ ਵਿਦੇਸ਼ ਜਾਣ ਕਰਕੇ ਸੂਬੇ ’ਚ ਸਿੱਖਾਂ ਦੀ ਗਿਣਤੀ ਘਟੀ: ਚੰਦੂਮਾਜਰਾ : The Tribune India

ਨੌਜਵਾਨਾਂ ਦੇ ਵਿਦੇਸ਼ ਜਾਣ ਕਰਕੇ ਸੂਬੇ ’ਚ ਸਿੱਖਾਂ ਦੀ ਗਿਣਤੀ ਘਟੀ: ਚੰਦੂਮਾਜਰਾ

ਨੌਜਵਾਨਾਂ ਦੇ ਵਿਦੇਸ਼ ਜਾਣ ਕਰਕੇ ਸੂਬੇ ’ਚ ਸਿੱਖਾਂ ਦੀ ਗਿਣਤੀ ਘਟੀ: ਚੰਦੂਮਾਜਰਾ

ਪੱ਼ਤਰ ਪ੍ਰੇਰਕ

ਪਟਿਆਲਾ, 30 ਨਵੰਬਰ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖਾਂ ਦੀ ਗਿਣਤੀ ਘਟਣ ਦੇ ਦਿੱਤੇ ਬਿਆਨ ਨੇ ਸਿੱਖ ਜਗਤ ’ਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਜਿਸ ਸਬੰਧੀ ਵੱਖ-ਵੱਖ ਸਿੱਖ ਆਗੂਆਂ ਨੇ ਆਪਣੇ ਪ੍ਰਤੀਕਰਮ ਦਿੱਤੇ ਹਨ। ਇਸ ਦਾ ਇਕ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2002 ਵਿੱਚ ਸਹਿਜਧਾਰੀ ਸਿੱਖਾਂ ਨੂੰ ਪੰਥ ’ਚੋਂ ਦੂਰ ਕਰਨ ਦਾ ਵੀ ਮੰਨਿਆ ਜਾ ਰਿਹਾ ਹੈ। ‌ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ’ਚੋਂ ਪਿਛਲੇ ਲੰਮੇ ਸਮੇਂ ਤੋਂ ਸਿੱਖ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਵੀ ਵੱਡਾ ਕਾਰਨ ਹੈ। ਪਹਿਲਾਂ ਹੀ ਘੱਟ ਗਿਣਤੀ ਵਜੋਂ ਵਿਚਰ ਰਹੀ ਸਿੱਖ ਕੌਮ ਦੀ ਗਿਣਤੀ ’ਚ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਸਮੇਂ ਦੀਆਂ ਸਰਕਾਰਾਂ ਤੋਂ ਰੁਜ਼ਗਾਰ ਜਾਂ ਨੌਕਰੀਆਂ ਨਾ ਮਿਲਣ ਕਾਰਨ ਮੋਹ ਭੰਗ ਹੋ ਗਿਆ, ਜਿਸ ਕਾਰਨ ਨੌਜਵਾਨ ਲੜਕੇ-ਲੜਕੀਆਂ ਨੂੰ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹੋਣਾ ਚਿੰਤਾ ਦਾ ਵਿਸ਼ਾ ਹੈ।

ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖਾਂ ਦੀ ਘਟ ਰਹੀ ਗਿਣਤੀ ਬਾਰੇ ਦਿੱਤੇ ਬਿਆਨ ’ਤੇ ਸਹਿਜਧਾਰੀ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਪਰਮਜੀਤ ਸਿੰਘ ਰਾਣੂ ਨੇ ਕਿਹਾ ਕਿ ਭਾਜਪਾ ਦੀ ਸਾਜ਼ਿਸ਼ ਤਹਿਤ ਸਿੱਖਾਂ ਨੂੰ ਘੱਟਗਿਣਤੀ ਦਰਸਾ ਕੇ ਇੱਕ ਹੋਰ ਘੱਟਗਿਣਤੀ ਪੈਦਾ ਕੀਤੀ ਗਈ ਹੈ। ਜਦੋਂਕਿ ਕਰਨਾਟਕ ’ਚ ਲੰਗਾਇਤਾਂ ਨੂੰ ਹਿੰਦੂ ਲੋਕ ਹੀ ਹਿੰਦੂ ਨਹੀਂ ਸੀ ਮੰਨਦੇ, ਪਰ ਉਥੋਂ ਦੀ ਸਰਕਾਰ ਨੇ ਵਿਧਾਨ ਸਭਾ ’ਚ ਮਤਾ ਪਾ ਕੇ ਵੱਖਰੀ ਘੱਟ ਗਿਣਤੀ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਹਿਜਧਾਰੀਆਂ ਲਈ ਨਵੀਂ ਮਰਦਮਸ਼ੁਮਾਰੀ ’ਚ ਵੱਖਰਾ ਕਾਲਮ ਹੋਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਮਰਦਮਸ਼ੁਮਾਰੀ ਅਨੁਸਾਰ 1971 ਵਿੱਚ ਸਿੱਖਾਂ ਦੀ ਗਿਣਤੀ 60.21 ਫ਼ੀਸਦੀ ਸੀ, 1981 ਵਿੱਚ 60.75 ਫ਼ੀਸਦੀ, 1991 ਵਿੱਚ 62.95 ਫ਼ੀਸਦੀ, 2001 ਵਿੱਚ 59.91 ਫ਼ੀਸਦੀ, 2011 ਵਿੱਚ ਇਹ ਗਿਣਤੀ ਘਟ ਕੇ 57.69 ਫ਼ੀਸਦੀ ਜਦੋਂਕਿ 2021 ਵਿੱਚ 57 ਫ਼ੀਸਦੀ ਰਹਿ ਗਈ।

ਸਹਿਜਧਾਰੀਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ’ਚ ਵੋਟ ਦਾ ਅਧਿਕਾਰ ਮਿਲੇ: ਭਾਈ ਰਣਜੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਾਬਤ ਸੂਰਤ ਸਹਿਜਧਾਰੀ ਸਿੱਖ ਦੇ ਨਾਂ ਨਾਲ ਸਿੰਘ ਜਾਂ ਕੌਰ ਸ਼ਬਦ ਲੱਗਦਾ ਹੈ ਉਸ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਵੋਟ ਪਾਉਣ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਪੰਜਾਬ ’ਚੋਂ ਸਿੱਖ ਪਰਿਵਾਰਾਂ ਦੇ ਮੈਂਬਰ ਵੱਡੀ ਗਿਣਤੀ ’ਚ ਵਿਦੇਸ਼ਾਂ ਨੂੰ ਜਾ ਰਹੇ ਹਨ, ਜੋ ਭਵਿੱਖ ’ਚ ਸਿੱਖਾਂ ਦੀ ਗਿਣਤੀ ਹੋਰ ਘਟਣ ਦਾ ਕਾਰਨ ਬਣਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All