ਕਲੈਰੀਕਲ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ

ਪਟਿਆਲਾ ਵਿੱਚ ਕੀਤਾ ਰੋਸ ਮੁਜ਼ਾਹਰਾ

ਕਲੈਰੀਕਲ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ

ਸਰਬਜੀਤ ਸਿੰਘ ਭੰਗੂ

ਪਟਿਆਲਾ, 10 ਅਗਸਤ

ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਭਰ ਦੇ ਹਜ਼ਾਰਾਂ ਕਲੈਰੀਕਲ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਸੂਬਾਈ ਕਲਮਛੋੜ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ ਜਿਸ ਦੌਰਾਨ ਪੰਜਾਬ ਭਰ ਵਿੱਚ ਮੁਲਾਜ਼ਮਾਂ ਨੇ ਧਰਨੇ, ਮੁਜ਼ਾਹਰੇ ਕੀਤੇ ਅਤੇ ਸਰਕਾਰ ਦੇ ਪੁਤਲੇ ਵੀ ਫੂਕੇ।

ਇਸੇ ਕੜੀ ਵਜੋਂ ਪਟਿਆਲਾ ਵਿੱਚ ਮਨਿਸਟਰੀਅਲ ਸਟਾਫ਼ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਦੀ ਅਗਵਾਈ ਹੇਠਾਂ ਇਥੇ ਜਲ ਸਰੋਤ ਵਿਭਾਗ ਦੇ ਬਾਰਾਂ ਖੂਹ ਕੰਪਲੈਕਸ ਵਿੱਚ ਵੀ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ ਜਿਸ ਨੂੰ ਮਨਿਸਟਰੀਅਲ ਸਟਾਫ਼ ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਖੁਸ਼ਵਿੰਦਰ ਕਪਿਲਾ, ਜ਼ਿਲ੍ਹਾ ਪ੍ਰਧਾਨ ਬਚਿੱਤਰ, ਜੇ.ਈ ਯੂਨੀਅਨ ਸਿੰਚਾਈ ਵਿਭਾਗ ਦੇ ਕਮਲਜੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਨਹਿਰੀ ਪਟਵਾਰ ਯੂਨੀਅਨ ਦੇ ਪ੍ਰਧਾਨ ਗੁਰਸ਼ਰਨਜੀਤ ਸਿੰਘ, ਬਲਵੰਤ ਸਿੰਘ, ਐਕਸਾਈਜ਼ ਵਿਭਾਗ ਮਨਿਸਟਰੀ ਸਟਾਫ਼ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਭਾਈਰੂਪਾ ਆਦਿ ਨੇ ਸੰਬੋਧਨ ਕੀਤਾ।

ਇਸ ਦੌਰਾਨ ਹੀ ਰੋਸ ਮਾਰਚ ਵੀ ਕੀਤਾ ਗਿਆ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ, ਤਾਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All