ਪੁਲੀਸ ਨੇ ਰੇਲਵੇ ਸਟੇਸ਼ਨਾਂ ’ਤੇ ਮੁਸਤੈਦੀ ਵਧਾਈ : The Tribune India

ਪੁਲੀਸ ਨੇ ਰੇਲਵੇ ਸਟੇਸ਼ਨਾਂ ’ਤੇ ਮੁਸਤੈਦੀ ਵਧਾਈ

ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੀਤੀ ਕਾਰਵਾਈ ਨੂੰ ਲੈ ਕੇ ਪਟਿਆਲਾ ਹਾਈ ਅਲਰਟ ’ਤੇ: ਥਾਣਾ ਮੁਖੀ

ਪੁਲੀਸ ਨੇ ਰੇਲਵੇ ਸਟੇਸ਼ਨਾਂ ’ਤੇ ਮੁਸਤੈਦੀ ਵਧਾਈ

ਪਟਿਆਲਾ ਰੇਲਵੇ ਸਟੇਸ਼ਨ ’ਤੇ ਚੈਕਿੰਗ ਕਰਦੀ ਹੋਈ ਰੇਲਵੇ ਪੁਲੀਸ।

ਗੁਰਨਾਮ ਸਿੰਘ ਅਕੀਦਾ

ਪਟਿਆਲਾ, 18 ਮਾਰਚ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੀਤੀ ਕਾਰਵਾਈ   ਦੀ ਜਾਣਕਾਰੀ ਮਿਲਣ ’ਤੇ ਰੇਲਵੇ ਪੁਲੀਸ (ਜੀਆਰਪੀ) ਨੇ ਤੁਰੰਤ ਹੀ ਪਟਿਆਲਾ ਇਲਾਕੇ ਵਿਚ ਪੈਂਦੇ ਰੇਲਵੇ ਸਟੇਸ਼ਨ ’ਤੇ ਮੁਸਤੈਦੀ ਵਧਾ ਦਿੱਤੀ। ਕੁਝ ਸ਼ੱਕੀ ਡੱਬੇ ਤੇ ਥੈਲਿਆਂ ਦੀ ਅਫ਼ਵਾਹ ਫੈਲਣ ’ਤੇ ਉਨ੍ਹਾਂ ਦੀ ਚੈਕਿੰਗ ਕੀਤੀ ਗਈ ਪਰ ਉਨ੍ਹਾਂ ਵਿਚ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ, ਉਸ ਤੋਂ ਬਾਅਦ ਪਟਿਆਲਾ ਦੇ ਰੇਲਵੇ ਸਟੇਸ਼ਨ ’ਤੇ ਹਰ ਸ਼ੱਕੀ ਵਸਤੂ ਨੂੰ ਚੈੱਕ ਕੀਤਾ ਗਿਆ। ਜੀਆਰਪੀ ਦੇ ਪਟਿਆਲਾ ਥਾਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਰ ਕੇ ਰੇਲਵੇ ਪੁਲੀਸ ਨੇ ਪਟਿਆਲਾ ਨੂੰ ਵੀ ਹਾਈ ਅਲਰਟ ’ਤੇ ਰੱਖਿਆ ਹੋਇਆ ਹੈ। ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਟੈੱਫ) ਤੇ ਜੀਆਰਪੀ ਨੇ ਸਾਂਝਾ ਅਪਰੇਸ਼ਨ ਕੀਤਾ, ਜਿਸ ਦੌਰਾਨ ਰੇਲ ਵਿਚ ਆ ਰਹੇ ਯਾਤਰੂਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੇ ਰੇਲਵੇ ਸਟੇਸ਼ਨ ਰਾਜਪੁਰਾ, ਕੌਲੀ, ਪਟਿਆਲਾ, ਧਬਲਾਨ ਤੇ ਨਾਭਾ ਸਟੇਸ਼ਨਾਂ ਦੀ ਚੈਕਿੰਗ ਕਰਨ ਲਈ ਪੁਲੀਸ ਅਫ਼ਸਰਾਂ ਨੂੰ ਵਿਸ਼ੇਸ਼ ਹਦਾਇਤਾਂ ਕੀਤੀਆਂ ਗਈਆਂ ਹਨ। ਰੇਲਵੇ ਟਰੈਕ ’ਤੇ ਕੰਮ ਕਰਦੇ ਟਰੈਕ ਮੈਨਾਂ ਨੂੰ ਵੀ ਮੁਸਤੈਦ ਕਰ ਦਿੱਤਾ ਗਿਆ ਹੈ।

ਰਾਜਪੁਰਾ ਪੁਲੀਸ ਵੱਲੋਂ ਫਲੈਗ ਮਾਰਚ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਨ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਰਾਜਪੁਰਾ ਵੱਲੋਂ ਡੀਐੱਸਪੀ ਸੁਰਿੰਦਰ ਮੋਹਨ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਰਾਜਪੁਰਾ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਥਾਣਾ ਸਿਟੀ ਰਾਜਪੁਰਾ ਵਿੱਚ ਸਮਾਪਤ ਹੋਇਆ। ਫਲੈਗ ਮਾਰਚ ਵਿਚ ਅਸਲੇ ਨਾਲ ਲੈਸ ਜਿਪਸੀਆਂ, ਮੋਟਰਸਾਈਕਲਾਂ ਅਤੇ ਪੈਦਲ ਮਾਰਚ ਵਿਚ ਸ਼ਾਮਲ ਪੁਲੀਸ ਮੁਲਾਜ਼ਮਾਂ ਨੇ ਸ਼ਹਿਰ ਵਾਸੀਆਂ ਨੂੰ ਬਿਨਾਂ ਡਰ ਭੈਅ ਤੋਂ ਆਪਣੇ-ਆਪਣੇ ਕੰਮਕਾਜ ਕਰਨ ਲਈ ਪ੍ਰੇਰਿਤ ਕੀਤਾ। ਡੀਐੱਸਪੀ ਸੁਰਿੰਦਰ ਮੋਹਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਰਾਜਪੁਰਾ ਸ਼ਹਿਰ ਵਿਚ ਪੂਰੀ ਅਮਨ ਸ਼ਾਂਤੀ ਹੈ ਅਤੇ ਇਹ ਫਲੈਗ ਮਾਰਚ ਵੀ ਅਮਨ ਸ਼ਾਂਤੀ ਬਣਾਈ ਰੱਖਣ ਲਈ ਹੀ ਕੱਢਿਆ ਗਿਆ ਹੈ। ਫਲੈਗ ਮਾਰਚ ਵਿਚ ਆਈ.ਟੀ.ਬੀ.ਪੀ. ਦੇ ਡੀਐੱਸਪੀ ਸੰਜੀਵ ਪਰੋਚੇ ਸਣੇ ਫੋਰਸ, ਐੱਸਐੱਚਓ ਸਦਰ ਪ੍ਰਿੰਸਪ੍ਰੀਤ ਸਿੰਘ, ਐੱਸਐੱਚਓ ਸਿਟੀ ਰਾਕੇਸ਼ ਕੁਮਾਰ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All