ਗੈਸਟ ਫੈਕਲਟੀ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਗੈਸਟ ਫੈਕਲਟੀ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸੰਘਰਸ਼ੀ ਗੈਸਟ ਫੈਕਲਟੀ ਅਧਿਅਪਕ ਯੂਨੀਵਰਸਿਟੀ ਦੁਆਲੇ ਰੋਸ ਮਾਰਚ ਕਰਦੇ ਹੋਏ।

ਰਵੇਲ ਸਿੰਘ ਭਿੰਡਰ
ਪਟਿਆਲਾ, 28 ਅਕਤੂਬਰ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ 12 ਮਹੀਨੇ ਕਰਵਾਉਣ ਅਤੇ ਪਿਛਲੇ ਸਾਲ ਤੋਂ ਰੁਕੀਆਂ ਤਨਖਾਹਾਂ ਰਿਲੀਜ਼ ਕਰਵਾਉਣ ਸਬੰਧੀ ਲੰਘੇ ਕੱਲ੍ਹ ਤੋਂ ਆਰੰਭਿਆ ਅਣਮਿੱਥੇ ਸਮੇਂ ਦਾ ਦਿਨ ਰਾਤ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅਜਿਹੇ ਦੌਰਾਨ ਅੱਜ ਗੈਸਟ ਫੈਕਲਟੀ ਅਧਿਆਪਕ ਇਕੱਤਰਤਾ ਮਗਰੋਂ ਪੂਰੀ ਯੂਨੀਵਰਸਿਟੀ ਦਾ ਚੱਕਰ ਲਗਾ ਕੇ ਡੀਨ ਅਕਾਦਮਿਕ ਦਫ਼ਤਰ ਹੁੰਦੇ ਹੋਇਆ ਮੁੜ ਵੀਸੀ ਦਫ਼ਤਰ ਅੱਗੇ ਧਰਨੇ ਦੇ ਪੱਕੇ ਸਥਾਨ ’ਤੇ ਪਹੁੰਚੇ। ਦੂਜੇ ਦਿਨ ਵੀ ਅਥਾਰਟੀ ਨਾਲ ਲੰਮਾਂ ਸਮਾਂ ਮੀਟਿੰਗ ਤੋਂ ਬਾਅਦ ਕੋਈ ਸਾਰਥਕ ਸਿੱਟਾ ਨਹੀਂ ਨਿਕਲਿਆ। ਇਸ ਉਪਰੰਤ ਕਾਂਸਟੀਚੂਐਂਟ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਗੁਰਦਾਸ ਸਿੰਘ ਤੇ ਕਮੇਟੀ ਦੇ ਹੋਰ ਮੈਂਬਰ ਬਲਵਿੰਦਰ ਸਿੰਘ, ਅਮਨਦੀਪ ਸਿੰਘ, ਰਾਜੀਵਇੰਦਰ ਸਿੰਘ, ਕੁਲਵਿੰਦਰ ਸਿੰਘ, ਸ਼ਾਹਬਾਜ ਸਿੰਘ, ਰਾਮਪਾਲ ਸਿੰਘ, ਰਾਜਵੀਰ ਕੌਰ, ਕਰਮਜੀਤ ਕੌਰ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਦੋਂ ਤੱਕ ਯੂਨੀਵਰਸਿਟੀ ਅਥਾਰਟੀ ਸਾਡੀਆਂ ਸਾਰੀਆਂ ਮੰਗਾਂ ਲਿਖਤੀ ਰੂਪ ਵਿੱਚ ਨਹੀਂ ਮੰਨਦੀ ਉਦੋਂ ਤੱਕ ਧਰਨਾ ਦਿਨ ਰਾਤ ਜਾਰੀ ਰੱਖਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All