ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਗਸਤ
ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵਿੱਢੇ ਸੰਘਰਸ਼ ਦੀ ਕੜੀ ਵਜੋਂ ਜਿੱਥੇ ਅੱਜ ਵਾਈਸ-ਚਾਂਸਲਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਉੱਥੇ ਹੀ ਰੋਹ ’ਚ ਆਏ ਅਧਿਆਪਕਾਂ ਨੇ ਧਰਨੇ ਦੌਰਾਨ ਵੀਸੀ ਪ੍ਰੋ. ਅਰਵਿੰਦ ’ਤੇ ਕਥਿਤ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦਾ ਪੁਤਲਾ ਸਾੜਿਆ। ਬੁਲਾਰਿਆਂ ਨੇ ਵੀਸੀ ’ਤੇ ਮੰਗ ਪੱਤਰਾਂ ਨੂੰ ਅੱਖੋਂ-ਪਰੋਖੇ ਕਰਨ ਦੇ ਇਲਜ਼ਾਮ ਵੀ ਲਾਏ ਅਤੇ ਕਿਹਾ ਕਿ ਤਰੱਕੀਆਂ ਕਰਨ ਦੀ ਬਜਾਏ ਉਲਟ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਜਾਣ-ਬੁੱਝ ਕੇ ਰੋਕੀਆਂ ਜਾ ਰਹੀਆਂ ਹਨ।