ਦੇਵੀਗੜ੍ਹ-ਪਿਹੋਵਾ ਮਾਰਗ ਦੇ ਨਵੀਨੀਕਰਨ ਨੂੰ ਬੂਰ ਪਿਆ
ਰਣਜੋਧ ਸਿੰਘ ਹਡਾਣਾ ਵੱਲੋਂ 12 ਕਰੋਡ਼ ਦੀ ਲਾਗਤ ਨਾਲ ਬਣਨ ਵਾਲੀ ਸਡ਼ਕ ਦਾ ਨੀਂਹ ਪੱਥਰ ਰੱਖਿਅਾ
ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਨੇ ਅੱਜ ਮੀਰਾਂਪੁਰ ਤੋਂ ਪਿਹੋਵਾ ਵਾਇਆ ਦੇਵੀਗੜ੍ਹ ਹਰਿਆਣਾ ਬਾਰਡਰ ਤੱਕ 12 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਹੜ੍ਹ ਕਾਰਨ ਟੁੱਟੀ ਸੜਕ ਤੋਂ ਪ੍ਰੇਸ਼ਾਨ ਹੁੰਦੇ ਰਾਹਗੀਰਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੱਕ ਪਹੁੰਚ ਕਰਕੇ ਇਸ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਲਈ 12 ਕਰੋੜ ਰੁਪਏ ਮਨਜ਼ੂਰ ਕਰਵਾਏ, ਜਿਸ ਦਾ ਅੱਜ ਨੀਂਹ ਪੱਥਰ ਉਨ੍ਹਾਂ ਦੂਧਨਸਾਧਾਂ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਰੱਖਿਆ।
ਨੀਂਹ ਪੱਥਰ ਸਮਾਰੋਹ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਦੇਵੀਗੜ੍ਹ-ਪਿਹੋਵਾ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੀ ਆਵਾਜਾਈ ਸੁਵਿਧਾ ਵਿੱਚ ਸੁਧਾਰ ਆਵੇਗਾ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਸਵਿੰਦਰ ਕੌਰ ਧੰਜੂ ਪ੍ਰਧਾਨ, ਰਾਜਵਿੰਦਰ ਸਿੰਘ ਹਡਾਣਾ, ਵੇਦ ਪ੍ਰਕਾਸ਼ ਗਰਗ ਪ੍ਰਧਾਨ, ਭੁਪਿੰਦਰ ਸਿੰਘ ਮੀਰਾਂਪੁਰ, ਜਗਦੀਸ਼ ਸ਼ਰਮਾਂ ਛੰਨਾਂ, ਰਾਜਾ ਧੰਜੂ ਸਰਪੰਚ ਸਰੁਸਤੀਗੜ੍ਹ, ਨਰਿੰਦਰ ਸਿੰਘ ਲੇਹਲਾਂ, ਭੁਪਿੰਦਰ ਸਿੰਘ ਦੁਧਨਸਾਧਾਂ ਮੌਜੂਦ ਸਨ।

