ਬਹਿਰੂ ’ਚ ਜ਼ਮੀਨ ਦੇ ਮਸਲੇ ਨੂੰ ਲੈ ਕੇ ਗੋਲੀ ਚੱਲੀ

ਬਹਿਰੂ ’ਚ ਜ਼ਮੀਨ ਦੇ ਮਸਲੇ ਨੂੰ ਲੈ ਕੇ ਗੋਲੀ ਚੱਲੀ

ਪਿੰਡ ਬਹਿਰੂ ’ਚ ਝਗੜੇ ਸਬੰਧੀ ਜਾਇਜ਼ਾ ਲੈਂਦੇ ਹੋਏ ਥਾਣਾ ਮੁਖੀ ਜੁਲਕਾਂ ਹਰਮਨਪ੍ਰੀਤ ਸਿੰਘ ਚੀਮਾ ਤੇ ਹੋਰ ਪੁਲੀਸ ਮੁਲਾਜ਼ਮ।

ਪੱਤਰ ਪ੍ਰੇਰਕ

ਦੇਵੀਗੜ੍ਹ, 20 ਸਤੰਬਰ

ਥਾਣਾ ਜੁਲਕਾਂ ਅਧੀਨ ਪਿੰਡ ਬਹਿਰੂ ਵਿੱਚ ਅੱਜ ਦੁਪਹਿਰ ਜ਼ਮੀਨ ਦੇ ਮਸਲੇ ਨੂੰ ਲੈ ਕੇ ਗੋਲੀ ਚੱਲ ਗਈ, ਜਿਸ ਵਿੱਚ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਹਿਰੂ ਵਿੱਚ ਕਸ਼ਮੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਤੋਂ ਸਾਢੇ 6 ਵਿੱਘੇ ਜਮੀਨ ਮਹੀਨਾ ਪਹਿਲਾਂ ਖਰੀਦੀ ਸੀ। ਇਸ ਜ਼ਮੀਨ ਦਾ ਕਬਜ਼ਾ ਜੀਰੀ ਕੱਟ ਕੇ ਲੈਣਾ ਸੀ, ਪਰ ਅੱਜ ਜਦੋਂ ਜ਼ਮੀਨ ਖਰੀਦਣ ਵਾਲੇ ਖਰੀਦੀ ਹੋਈ ਜ਼ਮੀਨ ਵੇਖਣ ਆਏ ਤਾਂ ਉਥੇ ਜ਼ਮੀਨ ਦੇ ਪਹਿਲੇ ਮਾਲਕਾਂ ਨਾਲ ਹੱਥੋ ਪਾਈ ਹੋ ਗਏ। ਇਸ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਕਿਸੇ ਸਾਥੀ ਨੇ ਪਿਸਤੌਲ ਨਾਲ ਤਿੰਨ ਫਾਇਰ ਕਰ ਦਿੱਤੇ, ਜਿਸ ਨਾਲ ਇੱਕ ਵਿਅਕਤੀ ਜਿਸ ਦੇ ਲੱਤਾਂ ਤੇ ਪੈਰਾਂ ’ਤੇ ਗੋਲੀਆਂ ਲੱਗੀਆਂ, ਫੱਟੜ ਹੋ ਗਿਆ। ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੁਲਕਾਂ ਦੇ ਮੁਖੀ ਇੰਸ. ਹਰਮਨਪ੍ਰੀਤ ਸਿੰਘ ਚੀਮਾ ਆਪਣੀ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਮੌਕੇ ਦੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਜਿਸ ਵਿਅਕਤੀ ਨੇ ਗੋਲੀ ਚਲਾਈ ਹੈ, ਉਸ ਵਿਰੁੱਧ ਜਾਂਚ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All