ਖੇਤਰੀ ਪ੍ਰਤੀਨਿਧ
ਪਟਿਆਲਾ, 7 ਅਕਤੂਬਰ
ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਡੀਨ ਵਿਦਿਆਰਥੀ ਭਲਾਈ ਦੇ ਬਾਹਰ ਅੱਜ ਚੌਥੇ ਦਿਨ ਵੀ ਧਰਨਾ ਜਾਰੀ ਰਿਹਾ । ਇਸ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਮਸਲੇ ਦੇ ਹੱਲ ਲਈ ਨਹੀਂ ਪਹੁਚਿਆ। ਸੈਫ਼ੀ ਦੇ ਇਕਾਈ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਹੋਸਟਲਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ, ਬੱਸ ਪਾਸ ਦੀ ਸਮੱਸਿਆ ਅਤੇ ਖਾਣੇ ਦੇ ਵਧੇ ਰੇਟ ਵਾਪਸ ਕਰਵਾਉਣ ਲਈ ਇਹ ਧਰਨਾ 4 ਅਕਤੂਬਰ ਤੋਂ ਜਾਰੀ ਹੈ।ਇਸ ਮੌਕੇ ਗੁਰਜੰਟ ਸਿੰਘ, ਹਰਦੀਪ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਮੂਸਾ ਮੌਜੂਦ ਸਨ।